ਬਟਾਲਾ (ਬੇਰੀ, ਬਲਜੀਤ)- ਥਾਣਾ ਘਣੀਏ ਕੇ ਬਾਂਗਰ ਦੀ ਪੁਲਸ ਨੇ 105 ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਗੁਰਮਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਸੁਹੇਲ ਕਾਸਿਮ ਮੀਰ ਅਤੇ ਡੀ.ਐੱਸ.ਪੀ ਫਤਿਹਗੜ੍ਹ ਚੂੜੀਆ ਵਿਪਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕੱਠੀਆਂ 2 ਛੁੱਟੀਆਂ
ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਏ.ਐੱਸ.ਆਈ ਸੁਖਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਜੀਵਨ ਨੰਗਲ ਪੱਕੀ ਸੜਕ ਤੋਂ ਸੁਖਵਿੰਦਰ ਮਸੀਹ ਵਾਸੀ ਪਿੰਡ ਖੋਖਰ ਨੂੰ 105 ਨਸ਼ੀਲੀਆਂ ਗੋਲੀਆਂ ਅਤੇ 500 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸਦੇ ਅਤੇ 2 ਹੋਰ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ-ਪਾਕਿ ਸਰਕਾਰ ਦੀ ਵੱਡੀ ਨਾਕਾਮੀ, 18 ਘੰਟੇ ਭੁੱਖੇ-ਪਿਆਸੇ ਬੈਠੇ ਸ਼ਰਧਾਲੂਆਂ ਦੀ ਨਹੀਂ ਲਈ ਸਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
NEXT STORY