ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਵਿਧਾਇਕਾ ਅਰੁਣਾ ਚੌਧਰੀ ਨੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਅੱਗੇ ਹਲਕਾ ਦੀਨਾਨਗਰ ਦੇ ਲੋਕਾਂ ਦੀਆਂ ਅਹਿਮ ਮੰਗਾਂ ਰੱਖਦਿਆਂ ਇਨ੍ਹਾਂ ਨੂੰ ਜਲਦ ਪੂਰਾ ਕਰਨ ਲਈ ਵਿਸ਼ੇਸ਼ ਬੇਨਤੀ ਕੀਤੀ ਹੈ। ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ ਲਈ ਹਲਕਾ ਦੀਨਾਨਗਰ ਵਿਖੇ ਪਹੁੰਚੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਦੱਸਿਆ ਕਿ ਇੱਥੇ ਹੜ੍ਹ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਕੱਚੇ ਘਰ ਢਹਿ ਗਏ ਹਨ ਅਤੇ ਲੋਕਾਂ ਨੂੰ ਰਹਿਣ ਲਈ ਘਰ ਨਾ ਹੋਣ ਕਾਰਨ ਬਹੁਤ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਜਿਸ ਕਾਰਨ ਉਹ ਅਪੀਲ ਕਰਦੇ ਹਨ ਕਿ ਅਜਿਹੇ ਪਰਿਵਾਰਾਂ ਨੂੰ ਮੁਆਵਜ਼ਾ ਪਹਿਲ ਦੇ ਆਧਾਰ ’ਤੇ ਦਿੱਤਾ ਜਾਵੇ।
ਇਹ ਵੀ ਪੜ੍ਹੋ-ਤਰਨਤਾਰਨ 'ਚ ਵੱਡੀ ਘਟਨਾ, ਤਿੰਨ ਮੰਜ਼ਿਲਾਂ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
ਉਨ੍ਹਾਂ ਮੰਤਰੀ ਅੱਗੇ ਇਹ ਸੁਝਾਅ ਵੀ ਰੱਖਿਆ ਕਿ ਜਿਨ੍ਹਾਂ ਗਰੀਬ ਪਰਿਵਾਰਾਂ ਦੇ ਕੱਚੇ ਘਰਾਂ ਦੀ ਜੀਓ ਟੈਗਿੰਗ ਦੋ ਜਾਂ ਤਿੰਨ ਮਹੀਨੇ ਪਹਿਲਾਂ ਹੋਈ ਹੈ, ਉਨ੍ਹਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਪਹਿਲ ਦੇ ਆਧਾਰ 'ਤੇ ਤੁਰੰਤ ਗ੍ਰਾਂਟਾਂ ਜਾਰੀ ਕਰਵਾਈਆਂ ਜਾਣ ਅਤੇ ਜਿਹੜੇ ਰਹਿ ਗਏ ਹਨ ਉਨ੍ਹਾਂ ਦਾ ਤੁਰੰਤ ਸਰਵੇ ਕਰਵਾ ਕੇ ਗ੍ਰਾਂਟਾਂ ਜਲਦ ਤੋਂ ਜਲਦ ਦਿਵਾਈਆਂ ਜਾਣ ਤਾਂ ਜੋ ਘਰਾਂ ਤੋਂ ਬੇਘਰ ਹੋ ਚੁੱਕੇ ਲੋਕ ਆਪਣਾ ਘਰ ਬਣਾ ਸਕਣ।
ਇਹ ਵੀ ਪੜ੍ਹੋ-ਰੇਵਲੇ ਵਿਭਾਗ ਦਾ ਵੱਡਾ ਐਲਾਨ, ਤਿਉਹਾਰਾਂ ਦੇ ਮੱਦੇਨਜ਼ਰ ਯਾਤਰੀਆਂ ਲਈ ਚਲਾਈਆਂ ਵਿਸ਼ੇਸ਼ ਟਰੇਨਾਂ
ਇਸੇ ਤਰ੍ਹਾਂ ਵਿਧਾਇਕਾ ਅਰੁਣਾ ਚੌਧਰੀ ਨੇ ਇਲਾਕੇ ਅੰਦਰ ਫ਼ਸਲਾਂ ਅਤੇ ਪਸ਼ੂਆਂ ਤੋਂ ਇਲਾਵਾ ਹੋਰ ਮਾਲੀ ਨੁਕਸਾਨ ਲਈ ਵੀ ਜਲਦ ਰਿਲੀਫ਼ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਉਹ ਦੀਨਾਨਗਰ ਹਲਕੇ ਦੀ ਨੁਮਾਇੰਦਗੀ ਕਰਦੇ ਹਨ ਅਤੇ ਵਿਧਾਇਕਾ ਹੋਣ ਦੇ ਨਾਤੇ ਇੱਥੋਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਕੇਂਦਰੀ ਮੰਤਰੀ ਅੱਗੇ ਰੱਖਣਾ ਉਨ੍ਹਾਂ ਨੇ ਆਪਣਾ ਫ਼ਰਜ਼ ਸਮਝਿਆ ਅਤੇ ਉਹ ਆਸ ਕਰਦੇ ਹਨ ਕਿ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਇਸ ਬਾਰੇ ਜਲਦ ਹੀ ਚੰਗਾ ਸੁਨੇਹਾ ਦੇਣਗੇ ਅਤੇ ਲੋਕਾਂ ਨੂੰ ਰਾਹਤ ਪਹੁੰਚਾਈ ਜਾਵੇਗੀ।
ਇਹ ਵੀ ਪੜ੍ਹੋ-ਪੰਜਾਬ 'ਚ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਹੀਦੀ ਨਗਰ ਕੀਰਤਨ ਪੂਰਨਪੁਰ ਤੋਂ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਲਈ ਰਵਾਨਾ
NEXT STORY