ਅੰਮ੍ਰਿਤਸਰ (ਕਮਲ)- ਅਜਨਾਲਾ ਵਿਚ ‘ਵਾਰਿਸ ਪੰਜਾਬ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਹਥਿਆਰਬੰਦ ਸਾਥੀਆਂ ਸਮੇਤ ਆਪਣੇ ਦੋਸਤ ਤੂਫਾਨ ਨੂੰ ਥਾਣਾ ਅਜਨਾਲਾ ਤੋਂ ਛੁਡਵਾਉਣ ਲਈ ਪੁਲਸ ਮੁਲਾਜ਼ਮਾਂ ’ਤੇ ਹਮਲਾ ਕੀਤਾ। ਇਸ ਦੌਰਾਨ ਪੁਲਸ ਵਾਲਿਆਂ ਨਾਲ ਕੀਤੀ ਗਈ ਕੁੱਟਮਾਰ ’ਚ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਐੱਸ. ਪੀ. ਜੁਗਰਾਜ ਸਿੰਘ ਦਾ ਹਾਲ-ਚਾਲ ਪੁੱਛਣ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ ’ਤੇ ਜੁਗਰਾਜ ਸਿੰਘ ਦੇ ਘਰ ਗੁਰੂ ਨਗਰੀ ਪੁੱਜੇ।
ਇਹ ਵੀ ਪੜ੍ਹੋ- ਬਾਬੇ ਨੇ ਪੋਟਲੀ ਸੁੰਘਾ ਕੇ ਔਰਤ ਨਾਲ ਕੀਤਾ ਵੱਡਾ ਕਾਂਡ, ਫ਼ਿਰ ਜੋ ਹੋਇਆ ਸੁਣ ਹੋਵੋਗੇ ਹੈਰਾਨ
ਸ਼ਰਮਾ ਨੇ ਐੱਸ. ਪੀ. ਜੁਗਰਾਜ ਸਿੰਘ ਨਾਲ ਮੁਲਾਕਾਤ ਕਰ ਕੇ ਸਾਰੀ ਘਟਨਾ ਦੀ ਵਿਸਥਾਰਪੂਰਵਕ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ ਅਤੇ ਇਸ ਵਿਚ ਪੰਜਾਬ ਸਰਕਾਰ ਦੀ ਨਾਕਾਮੀ ਸਾਫ਼ ਨਜ਼ਰ ਆ ਰਹੀ ਹੈ। ਇਸ ਮੌਕੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਰਜਿੰਦਰ ਮੋਹਨ ਸਿੰਘ ਛੀਨਾ, ਜ਼ਿਲਾ ਮੀਤ ਪ੍ਰਧਾਨ ਬਲਦੇਵ ਰਾਜ ਬੱਗਾ, ਜ਼ਿਲਾ ਜਨਰਲ ਸਕੱਤਰ ਮਨੀਸ਼ ਸ਼ਰਮਾ, ਸੰਜੀਵ ਕੁਮਾਰ ਅਤੇ ਸਲਿਲ ਕਪੂਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- BSF ਨੂੰ ਮਿਲੀ ਵੱਡੀ ਸਫ਼ਲਤਾ, ਪਾਕਿਸਤਾਨੀ ਡਰੋਨ 'ਤੇ 60 ਰਾਊਂਡ ਫ਼ਾਇਰ ਕਰ ਸੁੱਟਿਆ ਹੇਠਾਂ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਲੋਕ ਕਦੇ ਪੰਜਾਬ ਦੇ ਵਾਰਿਸ ਨਹੀਂ ਹੋ ਸਕਦੇ, ਕਿਉਂਕਿ ਗੁਰੂਆਂ ਅਤੇ ਲੱਖਾਂ ਕੁਰਬਾਨੀਆਂ ਦੀ ਧਰਤੀ ਪੰਜਾਬ ਕਦੇ ਵੀ ਦੇਸ਼ ਵਿਰੋਧੀਆਂ ਨੂੰ ਪ੍ਰਵਾਨ ਨਹੀਂ ਕਰਦਾ। ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ ’ਤੇ ਸਵਾਲੀਆ ਨਿਸ਼ਾਨ ਲਗਾਉਂਦੇ ਹੋਏ ਸ਼ਰਮਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀ ਨੂੰ ਛੁਡਾਉਣ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਵਜੋਂ ਵਰਤਿਆ ਅਤੇ ਹਜ਼ਾਰਾਂ ਹਥਿਆਰਬੰਦ ਸਾਥੀਆਂ ਸਮੇਤ ਥਾਣੇ ’ਤੇ ਹਮਲਾ ਕਰ ਕੇ ਪੁਲਸ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ ਅਤੇ ਥਾਣੇ ’ਤੇ ਕਬਜ਼ਾ ਕਰ ਕੇ ਉਥੇ ਭੰਨਤੋੜ ਕੀਤੀ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਤਰਨਤਾਰਨ ਦੀ ਭਾਰਤ-ਪਾਕਿ ਸਰਹੱਦ 'ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, ਕਰੀਬ 3 ਮਿੰਟ ਘੁੰਮਦਾ ਰਿਹਾ
NEXT STORY