ਅੰਮ੍ਰਿਤਸਰ (ਕਮਲ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜ਼ਿਲ੍ਹਾ ਭਾਜਪਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਆਯੋਜਿਤ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਦੀ ਬੈਠਕ ’ਚ ਮਾਰਗ ਦਰਸ਼ਨ ਕਰਦਿਆਂ ਕਿਹਾ ਕਿ ਪੰਜਾਬ ’ਚ ਨਗਰ ਨਿਗਮ ਚੋਣਾਂ ਦਾ ਬਿਗੁਲ ਵਜ ਚੁੱਕਾ ਹੈ ਅਤੇ ਸਾਰੇ ਅਧਿਕਾਰੀ ਅਤੇ ਵਰਕਰ ਆਪੋ-ਆਪਣੇ ਖ਼ੇਤਰਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਭਾਜਪਾ ਦੀ ਵਿਚਾਰਧਾਰਾ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਕਰਵਾਉਣ ਅਤੇ ਇਸ ਦਾ ਲਾਹਾ ਲੈਣ ਲਈ ਪ੍ਰੇਰਿਤ ਕਰਨ।
ਇਹ ਵੀ ਪੜ੍ਹੋ- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਸੋਨੀ ਦੇ ਫਾਰਮ ਹਾਊਸ ਤੇ ਹੋਟਲ ਦੀ ਜਾਂਚ
ਇਸ ਮੌਕੇ ਸੰਗਠਨ ਦੇ ਜਨਰਲ ਸਕੱਤਰ ਸ਼੍ਰੀਮੰਤਰੀ ਸ਼੍ਰੀਨਿਵਾਸੂਲੂ ਅਤੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਵੀ ਉਨ੍ਹਾਂ ਦੇ ਨਾਲ ਸਨ। ਮੀਟਿੰਗ ਵਿਚ ਪੁੱਜਣ ’ਤੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਆਪਣੇ ਅਹੁਦੇਦਾਰਾਂ ਸਮੇਤ ਅਸ਼ਵਨੀ ਸ਼ਰਮਾ, ਸ੍ਰੀਮੰਤਰੀ ਸ੍ਰੀਨਿਵਾਸਲੂ ਅਤੇ ਬਿਕਰਮਜੀਤ ਸਿੰਘ ਚੀਮਾ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਨਗਰ ਨਿਗਮ, ਨਗਰ ਪੰਚਾਇਤ ਅਤੇ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਵੱਲੋਂ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਇਕੱਲਿਆਂ ਹੀ ਚੋਣ ਲੜਨ ਦਾ ਠੋਸ ਫ਼ੈਸਲਾ ਲਿਆ ਗਿਆ ਹੈ ਅਤੇ ਇਸ ਲਈ ਸਾਰੇ ਜ਼ਿਲਿਆਂ ਤੋਂ ਫੀਡਬੈਕ ਲਈ ਗਈ ਹੈ। ਵਰਕਰ ਪੂਰੀ ਤਰ੍ਹਾਂ ਤਿਆਰ ਹਨ ਅਤੇ ਉਹ ਪਹਿਲਾਂ ਹੀ ਮੈਦਾਨ ’ਚ ਨਿੱਤਰੇ ਹੋਏ ਹਨ ਅਤੇ ਚੋਣਾਂ ਜਿੱਤਣ ਲਈ ਸਖ਼ਤ ਮਿਹਨਤ ਕਰ ਰਹੇ ਹਨ।
ਇਹ ਵੀ ਪੜ੍ਹੋ- ਭੂਆ-ਫੁੱਫੜ ਦੀ ਦਰਿੰਦਗੀ, ਮਾਸੂਮ ਭਤੀਜੇ ਦੇ ਕੁੱਟ-ਕੱਟ ਪਾਈਆਂ ਲਾਸਾਂ, ਔਖੇ ਵੇਲੇ ਚੌਂਕੀਦਾਰ ਨੇ 'ਫੜੀ ਬਾਂਹ'
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਗਏ ਬਹੁਮਤ ਅਤੇ ਵਰਕਰਾਂ ਦੀ ਮਿਹਨਤ ਸਦਕਾ ਭਾਜਪਾ ਨਗਰ ਨਿਗਮ ਚੋਣਾਂ ਜਿੱਤੇਗੀ। ਉਨ੍ਹਾਂ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਸ਼੍ਰੀਮੰਤਰੀ ਸ਼੍ਰੀਨਿਵਾਸਲੁ ਨੇ ਜਥੇਬੰਦਕ ਢਾਂਚੇ ਬਾਰੇ ਜਾਣਕਾਰੀ ਦਿੰਦੇ ਹੋਏ ਸ਼ਹਿਰ ਦੀਆਂ ਪੰਜਾਂ ਵਿਧਾਨਸਭਾ ਦੇ ਜਥੇਬੰਦਕ ਢਾਂਚੇ ਦਾ ਵਿਸ਼ਲੇਸ਼ਣ ਕੀਤਾ ਅਤੇ ਕਮੀਆਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਜਾਰੀ ਕੀਤੇ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਸੋਨੀ ਦੇ ਫਾਰਮ ਹਾਊਸ ਤੇ ਹੋਟਲ ਦੀ ਜਾਂਚ
NEXT STORY