ਬਟਾਲਾ (ਸਾਹਿਲ)- ਬੀਤੀ ਰਾਤ ਪਿੰਡ ਭਾਗੋਵਾਲ ਵਿਖੇ ਹਾਰਟ ਅਟੈਕ ਨਾਲ ਏ.ਐੱਸ.ਆਈ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੁੰਧੀ ਜਾਣਕਾਰੀ ਦਿੰਦਿਆਂ ਥਾਣਾ ਕਿਲਾ ਲਾਲ ਸਿੰਘ ਦੇ ਏ.ਐੱਸ.ਆਈ ਅਵਤਾਰ ਸਿੰਘ, ਦਿਲਬਾਗ ਸਿੰਘ ਤੇ ਤਰਸੇਮ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਏ.ਐੱਸ.ਆਈ ਨਿਰਮਲ ਸਿੰਘ ਪੁੱਤਰ ਪਾਲ ਸਿੰਘ ਵਾਸੀ ਪਿੰਡ ਭਾਗੋਵਾਲ ਜੋ ਕਿ ਕਮਿਸ਼ਨਰੇਟ ਲੁਧਿਆਣਾ ਵਿਖੇ ਨੌਕਰੀ ਕਰਦਾ ਸੀ।
ਇਹ ਵੀ ਪੜ੍ਹੋ- GNDH ਦੇ ਡਾਕਟਰਾਂ ਨੇ ਦਿਲ ਦੀ ਘਾਤਕ ਬਿਮਾਰੀ ਦੀ ਕੀਤੀ ਸਫ਼ਲ ਸਰਜਰੀ, 13 ਸਾਲਾ ਬੱਚੀ ਨੂੰ ਮੌਤ ਦੇ ਮੂੰਹੋਂ ਕੱਢਿਆ ਬਾਹਰ
ਬੀਤੀ 12 ਜੁਲਾਈ ਨੂੰ ਆਪਣੇ ਘਰ ਆਇਆ ਸੀ ਕਿ ਅਚਾਨਕ ਇਸ ਦੀ ਸਿਹਤ ਖ਼ਰਾਬ ਹੋ ਗਈ, ਜਿਸ ਉਪਰੰਤ ਇਸ ਨੂੰ ਇਲਾਜ ਲਈ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਕਤ ਪੁਲਸ ਅਧਿਕਾਰੀਆਂ ਮੁਤਾਬਕ ਮ੍ਰਿਤਕ ਦੀ ਪਤਨੀ ਕਸ਼ਮੀਰ ਕੌਰ ਦੇ ਬਿਆਨਾਂ ’ਤੇ ਥਾਣੇ ਵਿਚ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ IIM ਕੈਂਪਸ 'ਚ ਤਲਵਾਰ ਲੈ ਕੇ ਨਿਹੰਗ ਬਾਣੇ 'ਚ ਪਹੁੰਚਿਆ ਵਿਅਕਤੀ, ਵਿਦਿਆਰਥੀਆਂ ਨੂੰ ਦਿੱਤੀ ਇਹ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
GNDH ਦੇ ਡਾਕਟਰਾਂ ਨੇ ਦਿਲ ਦੀ ਘਾਤਕ ਬਿਮਾਰੀ ਦੀ ਕੀਤੀ ਸਫ਼ਲ ਸਰਜਰੀ, 13 ਸਾਲਾ ਬੱਚੀ ਨੂੰ ਮੌਤ ਦੇ ਮੂੰਹੋਂ ਕੱਢਿਆ ਬਾਹਰ
NEXT STORY