ਕਾਦੀਆਂ(ਜ਼ੀਸ਼ਾਨ)- ਅੱਡਾ ਡੇਹਰੀਵਾਲ ਦਰੋਗਾ ਵਿਖੇ ਸਥਿਤ ਏ. ਟੀ. ਐੱਮ. ਨੂੰ ਤੋੜ ਕੇ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਥਾਨ ’ਤੇ ਡੀ. ਐੱਸ. ਪੀ. ਸੰਜੀਵ ਕੁਮਾਰ ਬਟਾਲਾ ਅਤੇ ਪੁਲਸ ਥਾਣਾ ਸੇਖਵਾਂ ਦੀ ਐੱਸ. ਐੱਚ. ਓ. ਮੈਡਮ ਰਜਵੰਤ ਕੌਰ ਨੇ ਪੁਲਸ ਪਾਰਟੀ ਸਮੇਤ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ। ਪੁਲਸ ਨੇ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਲੁਧਿਆਣਾ 'ਚ ਮਹਿਲਾ ਬਣੇਗੀ ਮੇਅਰ, ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
'ਇਲਾਕੇ ਦੇ ਰਹਿਣ ਵਾਲੇ ਲੋਕਾਂ ਨੇ ਦੱਸਿਆ ਕਿ ਰਾਤ ਸਮੇਂ ਪੁਲਸ ਦੇ ਪਹਿਰੇ ਦੀ ਘਾਟ ਕਾਰਨ ਚੋਰ ਬੇਖੌਫ ਹੋ ਕੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸ ਤੋਂ ਪਹਿਲਾਂ ਵੀ ਇਲਾਕੇ ਦੇ ਅੱਡੇ ’ਤੇ ਕਈ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਲੋਕਾਂ ਨੇ ਪੁਲਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਜੇਕਰ ਪੁਲਸ ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕਰਕੇ ਚਲਾਨ ਕੱਟ ਸਕਦੀ ਹੈ ਤਾਂ ਚੋਰਾਂ ’ਤੇ ਨਕੇਲ ਪਾਉਣ ਲਈ ਰਾਤ ਵੇਲੇ ਗਸ਼ਤ ਕਿਉਂ ਨਹੀਂ ਕੀਤੀ ਜਾ ਸਕਦੀ। ਲੋਕਾਂ ਨੇ ਐੱਸ. ਐੱਸ. ਪੀ. ਬਟਾਲਾ ਤੋਂ ਮੰਗ ਕੀਤੀ ਹੈ ਕਿ ਚੋਰੀ ਦੀਆਂ ਵਧਦੀਆਂ ਵਾਰਦਾਤਾਂ ਨੂੰ ਰੋਕਣ ਲਈ ਗਸ਼ਤ ਤੇਜ਼ ਕੀਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੜਾਕੇ ਦੀ ਪੈ ਰਹੀ ਠੰਡ ਨੇ ਫ਼ੜਿਆ ਜ਼ੋਰ, ਸੰਘਣੀ ਧੁੰਦ ਪੈਣ ਨਾਲ ਠੰਡ ’ਚ ਹੋਇਆ ਵਾਧਾ
NEXT STORY