ਅੱਚਲ ਸਾਹਿਬ (ਗੋਰਾ ਚਾਹਲ)- ਥਾਣਾ ਰੰਗੜ ਨੰਗਲ ਦੇ ਅਧੀਨ ਪੈਂਦੇ ਪਿੰਡ ਜੈਤੋ ਸਰਜਾ ਦੇ ਰਾਇਲ ਇੰਸਟੀਚਿਊਟ ਜੈਤੋ ਸਰਜਾ ਦੇ ਨੇੜੇ ਵਿਖੇ ਆਈ. ਡੀ. ਬੀ. ਆਈ. ਬੈਂਕ ਦੇ ਏ. ਟੀ. ਐੱਮ. ਨੂੰ ਚੋਰਾਂ ਵੱਲੋਂ ਦੇਰ ਰਾਤ ਭੰਨ ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਬੈਂਕ ਦੇ ਮੈਨੇਜਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਕਰੀਬ 8 ਵਜੇ ਅਸੀਂ ਬੈਂਕ ਨੂੰ ਬੰਦ ਕਰ ਗਏ ਸੀ ਅਤੇ ਅੱਜ ਸਵੇਰੇ ਕਰੀਬ ਪੌਣੇ 8 ਵਜੇ ਕਿਸੇ ਵੱਲੋਂ ਫੋਨ 'ਤੇ ਦੱਸਿਆ ਗਿਆ ਕਿ ਬੈਂਕ ਦਾ ਏ. ਟੀ. ਐੱਮ. ਟੁੱਟਾ ਹੋਇਆ ਹੈ। ਉਹਨਾਂ ਕਿਹਾ ਕਿ ਜਦੋਂ ਆ ਕੇ ਮੌਕੇ 'ਤੇ ਦੇਖਿਆ ਤਾਂ ਰਾਤ ਚੋਰਾਂ ਵੱਲੋਂ ਗੈਸ ਕਟਰ ਨਾਲ ਬੈਂਕ ਦੇ ਏ. ਟੀ. ਐੱਮ. ਦੀ ਭੰਨਤੋੜ ਕੀਤੀ ਗਈ, ਜਿਸ ਦੀ ਸੂਚਨਾ ਠਾਣਾ ਰੰਗੜ ਨੰਗਲ ਦੀ ਪੁਲਸ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ: ਘਰ ’ਚ ਦਾਖ਼ਲ ਹੋ ਕੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ
ਜਿਸ ਤੋਂ ਬਾਅਦ ਥਾਣਾ ਰੰਗੜ ਨੰਗਲ ਦੀ ਪੁਲਸ ਅਤੇ ਸ੍ਰੀ ਹਰਗੋਬਿੰਦਪੁਰ ਦੇ ਡੀ. ਐੱਸ. ਪੀ. ਰਜੇਸ਼ ਕੱਕੜ ਨੇ ਪੁਲਸ ਪਾਰਟੀ ਸਮੇਤ ਮੌਕੇ ਕਾਰਵਾਈ ਆਰੰਭ ਦਿੱਤੀ ਹੈ। ਇਸ ਸੰਬੰਧੀ ਜਦ ਡੀ. ਐੱਸ. ਪੀ. ਰਜੇਸ਼ ਕੱਕੜ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਜਲਦ ਹੀ ਚੋਰਾਂ ਨੂੰ ਫੜ੍ਹ ਕੇ ਸਲਾਖਾਂ ਪਿੱਛੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਵਾਰਦਾਤ: ਘਰ ’ਚ ਦਾਖ਼ਲ ਹੋ ਕੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ
NEXT STORY