ਗੁਰਦਾਸਪੁਰ (ਵਿਨੋਦ)- ਪਿੰਡ ਬੱਬਰੀ ਨੰਗਲ ’ਚ ਅੱਜ ਸਵੇਰੇ ਤੜਕਸਾਰ ਮੰਦਰ ’ਚ ਮੱਥਾ ਟੇਕ ਕੇ ਵਾਪਸ ਘਰ ਜਾ ਰਹੇ ਇਕ ਵਿਅਕਤੀ ’ਤੇ ਹਮਲਾ ਕਰਕੇ ਦੋ ਲੁਟੇਰੇ 5500 ਰੁਪਏ ਖੋਹ ਕੇ ਫ਼ਰਾਰ ਹੋ ਗਏ। ਇਸ ਸਬੰਧੀ ਥਾਣਾ ਤਿੱਬੜ ਪੁਲਸ ਨੇ ਅਣਪਛਾਤੇ ਲੁਟੇਰਿਆਂ ਦੇ ਖ਼ਿਲਾਫ਼ ਧਾਰਾ 379ਬੀ, 326, 34 ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਸਰਕਾਰੀ ਗਊਸ਼ਾਲਾ ਦੇ ਮੰਦੇ ਹਾਲ, ਭੁੱਖ ਅਤੇ ਠੰਡ ਨਾਲ ਗਊਆਂ ਦੀ ਹੋ ਰਹੀ ਮੌਤ
ਇਸ ਸਬੰਧੀ ਪੀੜਤ ਰਾਜ ਕੁਮਾਰ ਪੁੱਤਰ ਪ੍ਰਕਾਸ ਚੰਦ ਵਾਸੀ ਬੱਬਰੀ ਨੰਗਲ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਹ ਬੱਬਰੀ ਨੰਗਲ ਧਾਰੀਵਾਲ ਰੋਡ ’ਤੇ ਕਰਿਆਨੇ ਦੀ ਦੁਕਾਨ ਹੈ। 29 ਦਸੰਬਰ ਨੂੰ ਸਵੇਰੇ 6 ਵਜੇ ਦੇ ਕਰੀਬ ਘਰੋਂ ਨਿਕਲਿਆ ਸੀ ਅਤੇ ਪਿੰਡ ਦੇ ਮੰਦਰ ’ਚ ਮੱਥਾ ਟੇਕਣ ਤੋਂ ਬਾਅਦ ਆਪਣੀ ਦੁਕਾਨ ਖੋਲਣ ਜਾ ਰਿਹਾ ਸੀ ਕਿ ਕਰੀਬ 6.40 ਵਜੇ ਜਦੋਂ ਉਹ ਰਜਵਾਹਾ ਬੱਬਰੀ ਪੁਲ ਨੇੜੇ ਪਹੁੰਚਿਆ ਤਾਂ ਦੋ ਅਣਪਛਾਤੇ ਵਿਅਕਤੀ ਮੂੰਹ ’ਤੇ ਮਫ਼ਲਰ ਬੰਨ ਕੇ ਉਸ ਕੋਲ ਆਏ ਅਤੇ ਉਸ ਨੂੰ ਕਿਹਾ ਕਿ ਜੋ ਕੁਝ ਵੀ ਸੀ, ਕੱਢ ਦੇ ਪਰ ਜਦੋਂ ਉਸ ਨੇ ਲੁਟੇਰਿਆਂ ਦਾ ਵਿਰੋਧ ਕੀਤਾ ਤਾਂ ਉਨਾਂ ਨੇ ਉਸ ’ਤੇ ਗੰਡਾਸੇ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਉਸ ਨੂੰ ਜਖਮੀ ਕਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬੀ ਨੌਜਵਾਨ ਨੂੰ ਦੁਬਈ 'ਚ ਹੋਈ 25 ਸਾਲ ਦੀ ਕੈਦ, ਗ਼ਰੀਬ ਮਾਪਿਆਂ ਦੇ ਹਾਲਾਤ ਜਾਣ ਆਵੇਗਾ ਰੋਣਾ
ਲੁਟੇਰਿਆਂ ਨੇ ਉਸ ਦੀ ਪੈਂਟ ਦੀ ਪਿਛਲੀ ਜੇਬ ਵਿਚੋਂ ਕਰੀਬ 5500 ਰੁਪਏ ਖੋਹ ਕੇ ਫ਼ਰਾਰ ਹੋ ਗਏ। ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਇਮੈਨੁਅਲ ਮੱਲ ਨੇ ਦੱਸਿਆ ਕਿ ਪੁਲਸ ਨੇ ਰਾਜ ਕੁਮਾਰ ਦੇ ਬਿਆਨਾਂ ’ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦਿਆਂ ਤਰਨਤਾਰਨ ਦੀ ਪੁਲਸ ਨੇ ਸਰਕਾਰੀ ਬਿਲਡਿੰਗਾਂ ’ਚ ਚਲਾਇਆ ਸਰਚ ਅਭਿਆਨ
NEXT STORY