ਬਟਾਲਾ (ਸਾਹਿਲ)- ਪਿੰਡ ਧੰਦੋਈ ਵਿਖੇ ਇਕ ਵਿਅਕਤੀ ’ਤੇ ਦਾਤਰ ਨਾਲ ਹਮਲਾ ਕਰਦਿਆਂ ਉਸ ਨੂੰ ਗੰਭੀਰ ਜ਼ਖਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਧੰਦੋਈ ਨੇ ਦੱਸਿਆ ਕਿ ਮੈਂ ਪਿੰਡ ਦੇ ਹੀ ਇਕ ਵਿਅਕਤੀ ਨਾਲ ਹਿੱਸੇ ’ਤੇ 1121 ਬਾਸਮਤੀ ਦੀ ਖੇਤਾਂ ਵਿਚ ਬਿਜਾਈ ਕੀਤੀ ਹੋਈ ਸੀ ਕਿ ਅੱਜ ਇਸਦੀ ਕਟਾਈ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ- ਕੁੜੀ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਰੋਕਣ ’ਤੇ ਨਾਬਾਲਿਗ ਨੇ 6 ਲੋਕਾਂ ਦੀ ਲਈ ਜਾਨ ਲਈ
ਜਦੋਂ ਮੈਂ ਸਬੰਧਤ ਵਿਅਕਤੀ ਕੋਲੋਂ ਆਪਣਾ ਹਿੱਸਾ ਮੰਗਿਆ ਤਾਂ ਉਸ ਨੇ ਮੇਰੇ ਨਾਲ ਲੜਾਈ ਝਗੜਾ ਕਰਦਿਆਂ ਦਾਤਰ ਨਾਲ ਮੇਰੇ ’ਤੇ ਹਮਲਾ ਕਰ ਦਿੱਤਾ ਅਤੇ ਮੈਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਉਪਰੰਤ ਮੇਰੇ ਭਰਾ ਹਰਪਿੰਦਰ ਸਿੰਘ ਨੇ ਮੈਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਹਿਰਾਂ ਨੇ ਕਿਹਾ ਪਰਾਲੀ ਸਾੜਨ ਦੀ ਬਜਾਏ ਨਵੀਂ ਤਕਨੀਕ ਅਪਣਾਉਣ, ਕਿਸਾਨ ਬੋਲੇ ਸਾਡੇ ਬਜਟ ਤੋਂ ਬਾਹਰ
NEXT STORY