ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਨੀਵੀਂ ਆਬਾਦੀ ਸਥਿਤ ਗੁਰਬਖਸ਼ ਨਗਰ ਇਲਾਕੇ 'ਚ ਇਕ ਵੱਛੀ ਨੂੰ ਦਾਤਰ ਨਾਲ ਸੱਟਾਂ ਮਾਰਨ ਦੀ ਘਟਨਾ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਇਲਾਕੇ ਵਿਚ ਤਣਾਅ ਦੀ ਸਥਿਤੀ ਬਣ ਗਈ। ਵੱਛੀ ਦੇ ਸਰੀਰ ‘ਤੇ ਕਈ ਜ਼ਖ਼ਮ ਮਿਲਣ ਤੋਂ ਬਾਅਦ ਰਾਸ਼ਟਰ ਗਾਊ ਰੱਖਿਅਰ ਸੰਗਠਨ ਅਤੇ ਸ਼ਿਵ ਸੇਨਾ ਨਾਲ ਸੰਬੰਧਿਤ ਆਗੂ ਮੌਕੇ ‘ਤੇ ਪਹੁੰਚੇ ਅਤੇ ਰੋਸ ਜਤਾਇਆ।
ਇਹ ਵੀ ਪੜ੍ਹੋ- ਅਧਿਆਪਕ ਦੇ ਘਰ 'ਤੇ 2 ਵਾਰ ਪੈਟਰੋਲ ਬੰਬ ਨਾਲ ਹਮਲਾ, ਮਾਮਲਾ ਕਰੇਗਾ ਹੈਰਾਨ
ਸ਼ਿਵ ਸੇਨਾ ਆਗੂ ਮਨੋਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਫੋਨ ਰਾਹੀਂ ਸੂਚਨਾ ਮਿਲੀ ਕਿ ਇੱਕ ਬੱਛੜੀ ਨੂੰ ਗੰਭੀਰ ਸੱਟਾਂ ਮਾਰੀਆਂ ਗਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਇਲਾਕੇ ‘ਚ ਇਸ ਤਰ੍ਹਾਂ ਦੇ ਦੋ ਹੋਰ ਮਾਮਲੇ ਸਾਹਮਣੇ ਆ ਚੁੱਕੇ ਹਨ, ਹਾਲਾਂਕਿ ਇਹ ਇਲਜ਼ਾਮ ਹੁਣ ਤੱਕ ਪੁਸ਼ਟੀਸ਼ੁਦਾ ਨਹੀਂ ਹਨ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਵਿਗੜੇਗਾ ਮੌਸਮ, 9 ਜ਼ਿਲ੍ਹਿਆਂ 'ਚ ਮੀਂਹ ਨਾਲ ਸੀਤ ਲਹਿਰ ਦਾ ਅਲਰਟ ਜਾਰੀ
ਰਾਸ਼ਟਰ ਗਾਉ ਰਕਸ਼ਾ ਮਹਾ ਸੰਗ ਦੇ ਰਾਸ਼ਟਰੀ ਅਧਿਅਕਸ਼ ਡਾ. ਰੋਹਨ ਮਹਿਰਾ ਨੇ ਕਿਹਾ ਕਿ ਵੱਛੀ ਦੀ ਸਿਹਤ ਬਹੁਤ ਨਾਜ਼ੁਕ ਹੈ ਅਤੇ ਐਨੀਮਲ ਹਸਬੈਂਡਰੀ ਵਿਭਾਗ ਨੂੰ ਇਲਾਜ ਲਈ ਸੂਚਿਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਘਟਨਾ ਦੀ ਪੂਰੀ ਜਾਂਚ ਹੋਵੇ ਅਤੇ ਜੇਕਰ ਕੋਈ ਗੈਰ-ਕਾਨੂੰਨੀ ਤੌਰ ‘ਤੇ ਇਲਾਕੇ ਵਿੱਚ ਰਹਿ ਰਿਹਾ ਹੈ ਤਾਂ ਉਸਦੀ ਪਛਾਣ ਪੱਕੀ ਕੀਤੀ ਜਾਵੇ। ਇਸ ਦੌਰਾਨ ਇਲਾਕਾ ਪੁਲਸ ਵੀ ਮੌਕੇ ‘ਤੇ ਪਹੁੰਚੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਮਿਲ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਤੱਥ ਇਕੱਠੇ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਬੱਛੜੀ ਦਾ ਇਲਾਜ ਜਾਰੀ ਹੈ ਅਤੇ ਪ੍ਰਸ਼ਾਸਨ ਵੱਲੋਂ ਵਾਰਦਾਤ ਦੀ ਮਾਨੀਟਰਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਧਿਆਪਕ ਦੇ ਘਰ 'ਤੇ 2 ਵਾਰ ਪੈਟਰੋਲ ਬੰਬ ਨਾਲ ਹਮਲਾ, ਮਾਮਲਾ ਕਰੇਗਾ ਹੈਰਾਨ
NEXT STORY