ਗੁਰਦਾਸਪੁਰ(ਵਿਨੋਦ)-ਸਿਟੀ ਪੁਲਸ ਗੁਰਦਾਸਪੁਰ ਨੇ ਆਪਣੇ ਘਰ ਦੇ ਬਾਹਰ ਖੜ੍ਹੇ ਪਤੀ-ਪਤਨੀ ਨੂੰ ਦਸਤੀ ਹਥਿਆਰਾਂ ਨਾਲ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਵਾਲੇ 10 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਜੈ ਸਿੰਘ ਨੇ ਦੱਸਿਆ ਕਿ ਕੁਲਵੰਤ ਮਸੀਹ ਪੁੱਤਰ ਇਲਮਦੀਨ ਵਾਸੀ ਮਾਨਕੌਰ ਸਿੰਘ ਨੇ ਬਿਆਨ ਦਿੱਤਾ ਕਿ ਉਹ ਅਤੇ ਉਸ ਦੀ ਪਤਨੀ ਆਪਣੇ ਘਰ ਦੇ ਗੇਟ ਦੇ ਬਾਹਰ ਖੜ੍ਹੇ ਸਨ। ਇੰਨੇ ਨੂੰ ਮੁਲਜ਼ਮ ਜਸ਼ਨ, ਅਨਮੋਲ ਪੁੱਤਰਾਨ ਕਾਲੀ, ਸਾਹਿਲ, ਰਾਜਾ ਪੁੱਤਰਾਨ ਮੰਗਾ ਮਸੀਹ, ਅੰਸ਼ੂ ਪੁੱਤਰ ਕਾਲੂ, ਸਾਮੂ, ਬੇਬੀ ਪੁੱਤਰ ਮੰਗਾ ਮਸੀਹ, ਜੋਤੀ ਪਤਨੀ ਕਾਲੀ ਵਾਸੀਆਨ ਮਾਨਕੌਰ ਸਿੰਘ ਅਤੇ 2 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਦਸਤੀ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਹੋਰ ਸੁਖਾਲੇ, ਰੇਲਵੇ ਨੇ ਲਿਆ ਅਹਿਮ ਫੈਸਲਾ
NEXT STORY