ਤਰਨਤਾਰਨ (ਰਮਨ)- ਪੁਰਾਣੀ ਰੰਜਿਸ਼ ਕਾਰਨ ਇਕ ਘਰ ’ਚ ਦਾਖਲ ਹੋ ਕੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦੇ ਹੋਏ ਇਕ ਵਿਅਕਤੀ ਨੂੰ ਜ਼ਖਮੀ ਕਰ ਦਿੱਤਾ। ਉਥੇ ਹੀ ਘਰ ’ਚ ਮੌਜੂਦ ਸਾਮਾਨ ਦੀ ਭੰਨ-ਤੋੜ ਕਰਦਿਆਂ ਸੋਨੇ ਦਾ ਕੈਂਠਾ, ਸੋਨੇ ਦੀਆਂ ਵਾਲੀਆਂ ਦਾ ਜੋੜਾ ਅਤੇ 60 ਹਜ਼ਾਰ ਰੁਪਏ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਕੁੱਲ 24 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- 303 ਭਾਰਤੀਆਂ ਦੇ ਜਹਾਜ਼ 'ਚੋਂ ਵਾਪਸ ਆਏ ਨੌਜਵਾਨ ਨੇ ਖੋਲ੍ਹੇ ਵੱਡੇ ਰਾਜ਼, ਕਿਹਾ- 'ਡੌਂਕੀ ਲਈ ਨਹੀਂ, ਘੁੰਮਣ ਗਏ ਸੀ'
ਜਾਣਕਾਰੀ ਦਿੰਦੇ ਹੋਏ ਨਰਿੰਦਰ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਪਿੰਡ ਡੱਲ ਨੇ ਦੱਸਿਆ ਕਿ ਬੀਤੀ 27 ਦਸੰਬਰ ਦੀ ਸ਼ਾਮ 4 ਵਜੇ ਜਦੋਂ ਉਹ ਆਪਣੇ ਘਰ ਦੇ ਬਾਹਰ ਮੌਜੂਦ ਸੀ ਤਾਂ ਬਲਜੀਤ ਸਿੰਘ, ਸੁਖਦੀਪ ਸਿੰਘ ਪੁੱਤਰਾਨ ਨਿੰਦਰ ਸਿੰਘ ਵਾਸੀ ਮਾੜੀ ਉਦੋਕੇ, ਬਲਵੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਲਾਖਣਾ, ਹਰਪਾਲ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਘਰਿਆਲਾ, ਸੱਤਾ ਸਿੰਘ ਪੁੱਤਰ ਸੂਬਾ ਸਿੰਘ, ਗੁਰਸੇਵਕ ਸਿੰਘ ਪੁੱਤਰ ਸੱਤਾ ਸਿੰਘ, ਬਾਗਾ ਸਿੰਘ ਪੁੱਤਰ ਮੁੱਖਾ ਸਿੰਘ, ਜੋਧਾ ਸਿੰਘ ਪੁੱਤਰ ਬਾਗਾ ਸਿੰਘ, ਰਾਣਾ ਸਿੰਘ ਪੁੱਤਰ ਬਾਗਾ ਸਿੰਘ ਵਾਸੀ ਡੱਲ ਤੋਂ ਇਲਾਵਾ 15 ਅਣਪਛਾਤੇ ਵਿਅਕਤੀ ਘਰ ’ਚ ਦਾਖਲ ਹੋ ਗਏ।
ਇਹ ਵੀ ਪੜ੍ਹੋ- ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਵੇਚ ਰਹੇ ਭੈਣ-ਭਰਾ, 20 ਕਰੋੜ ਦੀ ਹੈਰੋਇਨ ਸਣੇ ਭੈਣ ਗ੍ਰਿਫ਼ਤਾਰ, ਭਰਾ ਫਰਾਰ
ਇਸ ਤੋਂ ਬਾਅਦ ਉਨ੍ਹਾਂ ਪੁਰਾਣੀ ਰੰਜਿਸ਼ ਕਾਰਨ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਘਰ ਦੀ ਐੱਲ.ਸੀ.ਡੀ. ਅਤੇ ਅਲਮਾਰੀ ਦੀ ਭੰਨ-ਤੋੜ ਕਰਦੇ ਹੋਏ ਘਰ ’ਚ ਮੌਜੂਦ ਸੋਨੇ ਦਾ ਕੈਂਠਾ, ਸੋਨੇ ਦੀਆਂ ਵਾਲੀਆਂ ਦਾ ਜੋੜਾ ਅਤੇ 60 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਏ.ਐੱਸ.ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ 9 ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ 15 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਟਰਸਾਈਕਲ ਸਵਾਰ 2 ਨੌਜਵਾਨਾਂ ਤੋਂ ਬਰਾਮਦ ਹੋਈ ਡੇਢ ਕਿੱਲੋ ਹੈਰੋਇਨ, NDPS ਐਕਟ ਅਧੀਨ ਮਾਮਲਾ ਦਰਜ
NEXT STORY