ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦਿਹਾਤੀ ਪੁਲਸ ਅਤੇ ਕੇਂਦਰੀ ਏਜੰਸੀਆਂ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ ਕਾਰਵਾਈ ਦੌਰਾਨ ਸਰਹੱਦ ਪਾਰੋਂ ਭਾਰਤ ਅੰਦਰ ਵਿਸਫੋਟਕ ਸਮੱਗਰੀ ਦੀ ਤਸਕਰੀ ਕਰਨ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਦੌਰਾਨ ਦੋ ਹੈੱਡ ਗ੍ਰਨੇਡ ਬਰਾਮਦ ਕਰਕੇ ਇੱਕ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀਆਈਜੀ ਸੰਦੀਪ ਗੋਇਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਿਤੀ 8 ਫਰਵਰੀ 2026 ਨੂੰ ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ। ਇਸ ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਨੇ ਸੁਖਮਨਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ, ਵਾਸੀ ਪਿੰਡ ਚੱਕ ਮਿਸਰੀ ਖਾਨੀ, ਨੂੰ ਕਾਬੂ ਕੀਤਾ।
ਇਹ ਵੀ ਪੜ੍ਹੋ- PUNJAB: ਭਾਣਜੇ ਦੇ ਵਿਆਹ 'ਤੇ ਆਏ ਗ੍ਰੰਥੀ ਸਿੰਘ ਨਾਲ ਵਾਪਰੀ ਵੱਡੀ ਘਟਨਾ, ਮੰਜ਼ਰ ਵੇਖ ਹਰ ਕੋਈ ਰਹਿ ਗਿਆ ਹੈਰਾਨ
ਉਨ੍ਹਾਂ ਦੱਸਿਆ ਕਿ ਕਾਨੂੰਨੀ ਤਰੀਕੇ ਨਾਲ ਕੀਤੀ ਗਈ ਤਲਾਸ਼ੀ ਦੌਰਾਨ ਦੋਸ਼ੀ ਦੇ ਕਬਜ਼ੇ ਵਿਚੋਂ ਦੋ ਹੈੱਡ ਗ੍ਰਨੇਡ ਬਰਾਮਦ ਹੋਏ ਹਨ, ਜੋ ਕਿਸੇ ਵੱਡੀ ਅੱਤਵਾਦੀ ਸਾਜ਼ਿਸ਼ ਵੱਲ ਇਸ਼ਾਰਾ ਕਰਦੇ ਹਨ। ਇਸ ਸਬੰਧ ਵਿੱਚ ਥਾਣਾ ਲੋਪੋਕੇ ਵਿਖੇ ਐਫਆਈਆਰ ਨੰਬਰ 33 ਮਿਤੀ 08.02.2026 ਨੂੰ ਵਿਸਫੋਟਕ ਪਦਾਰਥ ਐਕਟ ਦੀਆਂ ਸੰਬੰਧਤ ਧਾਰਾਵਾਂ ਹੇਠ ਦਰਜ ਕੀਤੀ ਗਈ ਹੈ। ਡੀਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ, ਟੈਕਨੀਕਲ ਵਿਸ਼ਲੇਸ਼ਣ ਅਤੇ ਮੈਦਾਨੀ ਖੁਫੀਆ ਜਾਣਕਾਰੀ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਕੀਤੀ ਗਈ ਵਿਸਫੋਟਕ ਸਮੱਗਰੀ ਸਰਹੱਦ ਪਾਰੋਂ ਡਰੇਨ ਰਾਹੀਂ ਭੇਜੀ ਗਈ ਸੀ। ਉਨ੍ਹਾਂ ਮੁਤਾਬਕ ਇਸ ਤਸਕਰੀ ਦੇ ਤਾਰ ਪਾਕਿਸਤਾਨ ਅਧਾਰਿਤ ਹੈਂਡਲਰਾਂ ਨਾਲ ਜੁੜੇ ਹੋਏ ਹਨ, ਜਿਨ੍ਹਾਂ ਦੇ ਇਰਾਦੇ ਭਾਰਤ ਦੀ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਕਰਨ ਵਾਲੇ ਸਨ।
ਇਹ ਵੀ ਪੜ੍ਹੋ- ਤਰਨਤਾਰਨ ਲਾਅ ਕਾਲਜ ’ਚ ਕੁੜੀ ਨੂੰ ਗੋਲੀ ਮਾਰਨ ਵਾਲਾ ਮੁੰਡਾ ਮਰਿਆ ਨਹੀਂ, ਜਿਊਂਦਾ ਹੈ
ਉਨ੍ਹਾਂ ਕਿਹਾ ਕਿ ਹਿਰਾਸਤੀ ਪੁੱਛਗਿੱਛ ਦੌਰਾਨ ਹੋਰ ਕਈ ਸਾਜ਼ਿਸ਼ਕਰਤਾਵਾਂ ਦੀ ਭੂਮਿਕਾ ਵੀ ਸਾਹਮਣੇ ਆਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹੋਰ ਸ਼ਾਮਲ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਜਾਂਚ ਅੱਗੇ ਵੱਧਣ ਨਾਲ ਹੋਰ ਗ੍ਰਿਫ਼ਤਾਰੀਆਂ ਅਤੇ ਅਹਿਮ ਖੁਲਾਸਿਆਂ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਪੁਲਸ ਅਤੇ ਕੇਂਦਰੀ ਏਜੰਸੀਆਂ ਵੱਲੋਂ ਸਰਹੱਦੀ ਇਲਾਕਿਆਂ ਵਿੱਚ ਅਮਨ-ਕਾਨੂੰਨ ਅਤੇ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸੀ ਬਣਾਈ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗੁਰਦਾਸਪੁਰ 'ਚ ਨਵੇਂ ਹੁਕਮ ਲਾਗੂ, ਲੱਗ ਗਈ ਪਾਬੰਦੀ
NEXT STORY