ਤਰਨਤਾਰਨ (ਰਮਨ)- ਤਰਨਤਾਰਨ-ਪੱਟੀ ਰੋਡ 'ਤੇ ਮੌਜੂਦ ਪਿੰਡ ਸ਼ਹਾਬਪੁਰ ਡਿਆਲ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਚਾਚੀ ਅਤੇ ਭਤੀਜੇ ਦੀ ਮੌਕੇ ’ਤੇ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਸ ਨੇ ਦੋਵਾਂ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ਾਂ ਵਾਰਿਸਾਂ ਹਵਾਲੇ ਕਰਦੇ ਹੋਏ ਅਣਪਛਾਤੇ ਕਾਰ ਚਾਲਕ ਖਿਲਾਫ਼ ਮਾਮਲਾ ਦਰਜ ਕਰਦੇ ਹੋਏ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਵਿਦੇਸ਼ੋਂ ਆਏ ਫ਼ੋਨ ਨੇ ਕੱਢੀ ਪੈਰਾਂ ਹੇਠੋਂ ਜ਼ਮੀਨ, ਲਾਰੈਂਸ ਬਿਸ਼ਨੋਈ ਦਾ ਭਰਾ ਦੱਸ ਮੰਗੀ 5 ਕਰੋੜ ਦੀ ਫਿਰੌਤੀ
ਜਾਣਕਾਰੀ ਅਨੁਸਾਰ ਬੀਤੇ ਬੁੱਧਵਾਰ ਗਿਆਨ ਕੌਰ (62) ਪਤਨੀ ਕਸ਼ਮੀਰ ਸਿੰਘ ਵਾਸੀ ਪਿੰਡ ਜੌੜਾ, ਜੋ ਆਪਣੇ ਭਤੀਜੇ ਜੋਗਾ ਸਿੰਘ (25) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਜੌੜਾ ਨਾਲ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਦਵਾਈ ਲੈਣ ਲਈ ਤਰਨਤਾਰਨ ਗਏ ਸਨ। ਜਦੋਂ ਦੋਵੇਂ ਦਵਾਈ ਲੈਣ ਉਪਰੰਤ ਵਾਪਸ ਪਿੰਡ ਵਰਤ ਰਹੇ ਸਨ ਤਾਂ ਕਰੀਬ 3 ਵਜੇ ਬੱਸ ਅੱਡਾ ਸ਼ਹਾਬਪੁਰ ਡਿਆਲ ਵਿਖੇ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫਤਾਰ ਕਾਰ ਵੱਲੋਂ ਮੋਟਰਸਾਈਕਲ ਵਿਚ ਜ਼ੋਰਦਾਰ ਟੱਕਰ ਮਾਰੀ ਗਈ। ਲੋਕਾਂ ਦੇ ਦੱਸਣ ਅਨੁਸਾਰ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਗਿਆਨ ਕੌਰ ਅਤੇ ਜੋਗਾ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਗੁਰਦੁਆਰੇ ਮੱਥਾ ਟੇਕਣ ਗਿਆ ਸੀ ਪਰਿਵਾਰ, ਪਿੱਛੋਂ ਚੋਰਾਂ ਨੇ ਕਰ'ਤਾ ਘਰ ਸਾਫ਼
ਇਸ ਹਾਦਸੇ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਾਲੀ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਗਿਆਨ ਕੌਰ ਦੇ ਪਤੀ ਕਸ਼ਮੀਰ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਵੱਲੋਂ 6 ਸਮੱਗਲਰਾਂ ਦੀਆਂ 1.50 ਕਰੋੜ ਦੀਆਂ ਜਾਇਦਾਦਾਂ ਫ਼੍ਰੀਜ਼
NEXT STORY