ਬਟਾਲਾ (ਸਾਹਿਲ)- ਕਸਬਾ ਨੌਸ਼ਹਿਰਾ ਮੱਝਾ ਸਿੰਘ ਨੇੜੇ ਸ਼ਾਮ ਸਮੇਂ ਇਕ ਆਟੋ ਦੇ ਪਲਟਣ ਨਾਲ ਇੱਕੋ ਪਰਿਵਾਰ ਦੇ 7 ਮੈਂਬਰ ਗੰਭੀਰ ਜ਼ਖਮੀ ਹੋ ਗਏ। ਸੜਕ ਸੁਰੱਖਿਆ ਫੋਰਸ ਦੇ ਏ. ਐੱਸ. ਆਈ. ਹਰਦਿਆਲ ਸਿੰਘ ਅਤੇ ਕਾਂਸਟੇਬਲ ਅਰੁਣ ਕੁਮਾਰ ਨੇ ਦੱਸਿਆ ਕਿ ਇਕ ਆਟੋ ’ਚ ਸਵਾਰ ਇੱਕੋ ਪਰਿਵਾਰ ਦੇ ਅੱਧੀ ਦਰਜਨ ਤੋਂ ਵੱਧ ਮੈਂਬਰ ਗੁਰਦਾਸਪੁਰ ਜਾ ਰਹੇ ਸਨ। ਜਦੋਂ ਆਟੋ ਬਟਾਲਾ ਗੁਰਦਾਸਪੁਰ ਮੇਨ ਜੀ. ਟੀ. ਰੋਡ ’ਤੇ ਸਥਿਤ ਕਸਬਾ ਨੌਸ਼ਹਿਰਾ ਮੱਝਾ ਸਿੰਘ ਨੇੜੇ ਪਹੁੰਚਿਆ ਤਾਂ ਅਚਾਨਕ ਇਸ ਦੇ ਅੱਗੇ ਮੋਟਰਸਾਈਕਲ ਸਵਾਰ ਆ ਗਿਆ ਜਿਸ ਨੂੰ ਬਚਾਉਂਦੇ ਹੋਏ ਇਹ ਟੈਂਪੂ ਸੜਕ ਤੋਂ ਹੇਠਾਂ ਉੱਤਰ ਗਿਆ ਤੇ ਪਲਟ ਗਿਆ। ਸਿੱਟੇ ਵਜੋਂ ਇਸ ਵਿਚ ਸਵਾਰ ਇੱਕੋ ਪਰਿਵਾਰ ਦੇ 7 ਮੈਂਬਰ ਸੱਟਾਂ ਲੱਗਣ ਨਾਲ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਏ. ਐੱਸ. ਆਈ. ਹਰਦਿਆਲ ਸਿੰਘ ਅਤੇ ਅਰੁਣ ਕੁਮਾਰ ਕਾਂਸਟੇਬਲ ਨੇ ਦੱਸਿਆ ਕਿ ਜ਼ਖਮੀਆਂ ਦੀ ਪਛਾਣ ਸੁਰਜੀਤ ਕੁਮਾਰ ਪੁੱਤਰ ਬਿਸ਼ਨ ਦਾਸ, ਪਿੰਕੀ ਪਤਨੀ ਸੁਰਜੀਤ ਕੁਮਾਰ, ਦੀਆ, ਯੂਵਿਕਾ, ਭੋਲੀ ਪੁੱਤਰੀ ਗਣੇਸ਼ ਕੁਮਾਰ, ਪ੍ਰੀਤਿਕਾ ਪੁੱਤਰੀ ਸ਼ਿਵ ਕੁਮਾਰ ਅਤੇ ਨੇਹਾ ਪਤਨੀ ਗਗਨ ਸਾਰੇ ਵਾਸੀ ਪਨਿਆੜ ਦੀਨਾਨਗਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ ਸਮੇਤ 7 ਮੁਲਜ਼ਮ ਗ੍ਰਿਫਤਾਰ
ਉਕਤ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਬਾਰੇ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਉਨ੍ਹਾਂ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ। ਜ਼ਖਮੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਸ ਸਬੰਧੀ ਪੁਲਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
NEXT STORY