ਬਾਬਾ ਬਕਾਲਾ ਸਾਹਿਬ (ਰਾਕੇਸ਼) : ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਨਵੇਂ ਬਨਣ ਜਾ ਰਹੇ ਜੋੜਾ ਘਰ, ਬੇਸਮੈਂਟ ਤੇ ਦਫ਼ਤਰੀ ਕੰਪਲੈਕਸ ਦਾ ਨੀਂਹ ਪੱਥਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ ਜੀ, ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਅਮਰਜੀਤ ਸਿੰਘ ਭਲਾਈਪੁਰ ਮੈਂਬਰ ਅੰਤ੍ਰਿਗ ਕਮੇਟੀ, ਭਗਵੰਤ ਸਿੰਘ ਸਿਆਲਕਾ, ਅਮਰਜੀਤ ਸਿੰਘ ਬੰਡਾਲਾ, ਹੈੱਡ ਗੰ੍ਰਥੀ ਭਾਈ ਭੁਪਿੰਦਰ ਸਿੰਘ ਤੋਂ ਇਲਾਵਾ ਬਾਬਾ ਘੋਲਾ ਸਿੰਘ ਜੀ, ਬਾਬਾ ਸਤਨਾਮ ਸਿੰਘ ਜੀ, ਬਾਬਾ ਗੁਰਨਾਮ ਸਿੰਘ ਜੀ ਆਦਿ ਹਾਜ਼ਰ ਸਨ। ਇਸ ਦੌਰਾਨ ਪ੍ਰਧਾਨ ਲੌਂਗੋਵਾਲ ਨੇ ਇਹ ਵੀ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ 400 ਸਾਲਾਂ ਸ਼ਤਾਬਦੀ ਸਮਾਰੋਹ ਨੂੰ ਮੌਜੂਦਾ ਹਾਲਾਤਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆ ਸਾਂਤਮਈ ਅਤੇ ਸ਼ਰਧਾਪੂਰਵਕ ਮਨਾਇਆ ਜਾਵੇਗਾ।
ਇਹ ਵੀ ਪੜ੍ਹੋਂ : ਦਾਲ ਘਪਲੇ ਦੇ ਮਾਮਲੇ ਦੀਆਂ ਖ਼ਬਰਾਂ 'ਤੇ ਭੜਕੀ SGPC,ਪੁਲਸ ਕੋਲੋਂ ਕਾਰਵਾਈ ਦੀ ਕੀਤੀ ਮੰਗ
ਕੋਰੋਨਾ ਕਾਰਨ ਅੰਮ੍ਰਿਤਸਰ 'ਚ 42ਵੀਂ ਮੌਤ, 60 ਸਾਲਾ ਵਿਅਕਤੀ ਨੇ ਤੋੜਿਆ ਦਮ
NEXT STORY