ਬਾਬਾ ਬਕਾਲਾ ਸਾਹਿਬ,(ਰਾਕੇਸ਼)-ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਦੀ ਐੱਸ. ਡੀ. ਐੱਮ. ਮੇਜਰ ਡਾ. ਸੁਮਿਤ ਮੁੱਦ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਬ-ਡਵੀਜ਼ਨਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਦੀ ਅੱਜ ਅੰਮ੍ਰਿਤਸਰ ਤੋਂ ਕੋਰੋਨਾ ਸਬੰਧੀ ਆਈ ਟੈਸਟਿੰਗ ਰਿਪੋਰਟ 'ਚ ਉਨ੍ਹਾਂ ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ। ਇਹ ਜਾਣਕਾਰੀ ਤਹਿਸੀਲਦਾਰ ਲਛਮਨ ਸਿੰਘ ਵੱਲੋਂ ਦਿਤੀ ਗਈ। ਇਸ ਤੋਂ ਬਾਅਦ ਐੱਸ. ਡੀ. ਐੱਮ. ਖੁਦ ਆਪਣੇ ਘਰ ਵਿਚ ਹੀ ਇਕਾਂਤਵਾਸ ਵਜੋਂ ਰਹਿਣਗੇ, ਜਦਕਿ ਦਫਤਰ ਨਾਲ ਸਬੰਧਿਤ ਬਾਕੀ ਕਰਮਚਾਰੀਆਂ ਦੇ ਟੈਸਟ ਵੀ ਕਰਵਾਏ ਗਏ, ਜੋ ਨੈਗੇਟਿਵ ਪਾਏ ਗਏ।
ਘੋਰ ਕਲਯੁੱਗ : ਖੇਡਣ ਦੇ ਬਹਾਨੇ 4 ਸਾਲਾ ਬੱਚੀ ਨਾਲ ਨੌਜਵਾਨ ਨੇ ਕੀਤਾ ਗਲਤ ਕੰਮ
NEXT STORY