ਅਮ੍ਰਿਤਸਰ (ਗੁਰਪ੍ਰੀਤ) - ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਗੁਰਦੁਆਰਾ ਸ਼ਹੀਦਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ, ਜਿਸ 'ਚ ਸੁੰਦਰ ਦੀਵਾਨ ਸਜਾਏ ਗਏ ਅਤੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਲੱਖਾਂ ਦੀ ਗਿਣਤੀ 'ਚ ਪੁੱਜੇ ਸ਼ਰਧਾਲੂਆਂ ਨੇ ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਇਸ਼ਨਾਨ ਕਰਕੇ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ। ਸ਼ਹੀਦੀ ਸਮਾਗਮ ਮੌਕੇ ਆਏ ਹੋਏ ਸ਼ਰਧਾਲੂਆਂ ਲਈ ਲੰਗਰ ਦੀ ਵਿਵਸਥਾ ਵੀ ਕੀਤੀ ਗਈ ਸੀ। ਦੱਸ ਦੇਈਏ ਕਿ ਬਾਬਾ ਦੀਪ ਸਿੰਘ ਜੀ ਅਜਿਹੇ ਸ਼ਹੀਦ ਹਨ, ਜਿਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਬਚਾਉਣ ਦੇ ਲਈ ਆਪਣਾ ਸੀਸ ਆਪਣੇ ਹੀ ਹੱਥ 'ਤੇ ਰੱਖ ਕੇ ਲੜਾਈ ਲੜੀ ਸੀ।
ਭਾਰਤੀ ਰੇਲਵੇ ਵਲੋਂ ਡੇਰਾ ਬਾਬਾ ਨਾਨਕ ਆਉਣ ਵਾਲੀ ਸੰਗਤ ਨੂੰ ਵੱਡਾ ਤੋਹਫਾ
NEXT STORY