ਅੰਮ੍ਰਿਤਸਰ/ਬਾਬਾ ਬਕਾਲਾ ਸਾਹਿਬ (ਛੀਨਾ/ਅਠੌਲਾ)- ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਜੋ ਕਿ ਬੀਤੇ ਦਿਨੀ ਸੱਚਖੰਡ ਪਿਆਨਾ ਕਰ ਗਏ ਹਨ। ਉਨ੍ਹਾਂ ਦਾ ਦੁਸਹਿਰਾ ਸਮਾਗਮ ਕੱਲ 26 ਮਾਰਚ ਨੂੰ ਗੁ. ਸਮਾਧਾ ਸ਼ਹੀਦ ਬਾਬਾ ਨੌਧ ਸਿੰਘ, ਪਿੰਡ ਚੱਬਾ, ਤਰਨ ਤਾਰਨ ਰੋਡ ਵਿਖੇ ਹੋਵੇਗਾ। ਇਹ ਪ੍ਰਗਟਾਵਾ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੇ ਅੱਜ ਗੱਲਬਾਤ ਕਰਦਿਆਂ ਕੀਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਿਖੇ 2 ਸਕੀਆਂ ਭੈਣਾਂ ਨੇ ਲਿਆ ਫਾਹਾ, ਸੁਸਾਇਡ ਨੋਟ 'ਚ ਲਿਖੀ ਹੈਰਾਨੀਜਨਕ ਵਜ੍ਹਾ
ਉਨ੍ਹਾਂ ਕਿਹਾ ਕਿ ਦੁਸਹਿਰਾ ਸਮਾਗਮ ’ਚ ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਪੁਰਖ, ਵੱਖ-ਵੱਖ ਸੰਪ੍ਰਦਾਵਾਂ, ਧਾਰਮਿਕ ਸਭਾ ਸੋਸਾਇਟੀਆਂ ਤੇ ਦੇਸ਼-ਵਿਦੇਸ਼ ਤੋਂ ਸੰਗਤਾਂ ਵੱਡੀ ਗਿਣਤੀ ’ਚ ਪਹੁੰਚ ਰਹੀਆਂ ਹਨ। ਜਥੇ. ਬਾਬਾ ਜੋਗਾ ਸਿੰਘ ਨੇ ਕਿਹਾ ਕਿ ਦੁਸਹਿਰਾ ਸਮਾਗਮ ਦੀਆਂ ਸਭ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਤੇ ਵੱਡੀ ਗਿਣਤੀ ’ਚ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਜੋੜਾ ਘਰ, ਸਕੂਟਰ ਸਟੈਂਡ, ਲੰਗਰ, ਛਬੀਲ ਆਦਿ ਦੇ ਸੁਚੱਜੇ ਪ੍ਰਬੰਧਾਂ ਵਾਸਤੇ ਵੱਖ-ਵੱਖ ਸੇਵਾਦਾਰਾਂ ਨੂੰ ਡਿਊਟੀਆਂ ਵੀ ਸੋਂਪ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਸੜਕ ਹਾਦਸੇ 'ਚ 4 ਅਧਿਆਪਕਾਂ ਦੀ ਮੌਤ ਦਾ ਮਾਮਲਾ: ਮ੍ਰਿਤਕਾਂ ਦੇ ਵਾਰਸਾਂ ਨੂੰ ਇਕ ਕਰੋੜ ਰੁਪਏ ਤੇ ਨੌਕਰੀ ਦੇਣ ਦੀ ਮੰਗ
ਇਸ ਸਮੇਂ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਬਾਬਾ ਸ਼ੇਰ ਸਿੰਘ, ਬਾਬਾ ਸੁੱਖਾ ਸਿੰਘ ਤੇ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ- BSF ਨੇ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 7 ਪੈਕੇਟ ਹੈਰੋਇਨ ਕੀਤੀ ਬਰਾਮਦ, ਸਰਚ ਮੁਹਿੰਮ ਜਾਰੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
62 ਗ੍ਰਾਮ ਹੈਰੋਇਨ ਅਤੇ ਕੰਪਿਊਟਰ ਕੰਡਿਆਂ ਸਮੇਤ 6 ਗ੍ਰਿਫ਼ਤਾਰ, ਇਕ ਫ਼ਰਾਰ
NEXT STORY