ਅੰਮ੍ਰਿਤਸਰ (ਸਰਬਜੀਤ)-ਦਮਦਮੀ ਟਕਸਾਲ ਅਤੇ ਸੰਤ ਸਮਾਜ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਬੀਤੇ ਦਿਨ ਸਵੇਰੇ ਇਕ ਜਨਤਕ ਧਾਰਮਿਕ ਸਮਾਗਮ ਵਿਚ ਸਿੱਖਾਂ ਨੂੰ ਆਪਣੇ ਬੱਚਿਆਂ ਦੀ ਗਿਣਤੀ ਵਧਾਉਣ ਲਈ ਕਿਹਾ ਹੈ। ਇਸ ਸਬੰਧੀ ਉਨ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਹਰ ਸਿੱਖ 5 ਬੱਚੇ ਪੈਦਾ ਕਰੇ। ਜੇਕਰ ਤੁਸੀਂ ਉਨ੍ਹਾਂ ਦੀ ਦੇਖਭਾਲ ਨਹੀਂ ਕਰ ਸਕਦੇ ਤਾਂ ਉਨ੍ਹਾਂ ਨੂੰ ਮੈਨੂੰ ਦੇ ਦਿਓ। ਇਕ ਬੱਚਾ ਘਰ ’ਚ ਰੱਖੋ, 4 ਮੈਨੂੰ ਦੇ ਦਿਓ। ਉਨ੍ਹਾਂ ਨੂੰ ਗੁਰਮਤਿ ਦੀ ਸਿੱਖਿਆ ਦਿੱਤੀ ਜਾਵੇਗੀ। ਇਨ੍ਹਾਂ ’ਚੋਂ ਕੋਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਣ ਜਾਵੇਗਾ, ਕੋਈ ਗ੍ਰੰਥੀ, ਕੋਈ ਸ਼ਹੀਦ ਤਾਂ ਕੋਈ ਵਿਦਵਾਨ ਬਣ ਜਾਵੇਗਾ। ਮੈਂ ਉਨ੍ਹਾਂ ਨੂੰ ਗੁਰਮਤਿ ਵਿਦਵਾਨ ਬਣਾਵਾਂਗਾ, ਜੋ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿਚ ਵੀ ਪਛਾਣੇ ਜਾਣਗੇ।
ਇਹ ਵੀ ਪੜ੍ਹੋ- ਤਿੰਨ ਸਾਲ ਪਹਿਲਾਂ ਪੂਰੇ ਹੋ ਚੁੱਕੇ ਮੁਲਾਜ਼ਮ ਨੂੰ ਭੇਜ ਦਿੱਤਾ ਗੈਰਹਾਜ਼ਰੀ ਦਾ ਨੋਟਿਸ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਇਕ ਬੱਚੇ ਤੱਕ ਸੀਮਤ ਨਾ ਰਹੋ। ਅਜੇ ਅਸੀਂ (ਸਿੱਖ) ਸੂਬੇ ਦੀ ਆਬਾਦੀ ਦਾ 52 ਫੀਸਦੀ ਬਣਦੇ ਹਾਂ, ਜਦੋਂ ਕਿ ਬਾਕੀ ਪ੍ਰਵਾਸੀ ਹਨ। ਆਉਣ ਵਾਲੇ ਸਮੇਂ ਵਿਚ ਅਸੀਂ ਘੱਟ ਗਿਣਤੀ ਬਣ ਜਾਵਾਂਗੇ। ਅੱਜ ਕੱਲ ਨਸ਼ੇੜੀ ਬੱਚੇ ਆਪਣੇ ਮਾਪਿਆਂ ਦੀ ਕੁੱਟਮਾਰ ਕਰ ਰਹੇ ਹਨ। ਜੇਕਰ ਤੁਹਾਡੇ ਕੋਲ 4 ਬੱਚੇ ਹਨ ਤਾਂ ਘੱਟੋ-ਘੱਟ ਇਕ ਤੁਹਾਡੀ ਦੇਖਭਾਲ ਕਰੇਗਾ, ਦੂਜਾ ਗੁਰੂਘਰ ਜਾਂ ਹੋਰ ਕਾਰ ਸੇਵਾ ਕਰੇਗਾ।
ਇਹ ਵੀ ਪੜ੍ਹੋ- ਖੁੱਲ੍ਹੇ ਬੋਰਵੈੱਲ ਕਾਰਨ ਵਾਪਰਨ ਵਾਲੇ ਹਾਦਸੇ ਲਈ DC ਘਣਸ਼ਿਆਮ ਸਖ਼ਤ, ਜ਼ਮੀਨ ਮਾਲਕਾਂ ਨੂੰ ਦਿੱਤੀ ਹਦਾਇਤ
ਮਹਿਲਾ ਕਮਿਸ਼ਨ ਨੇ ਕੀਤਾ ਵਿਰੋਧ
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਦੀ ਨਿੰਦਾ ਕੀਤੀ ਹੈ। ਗਿੱਲ ਨੇ ਕਿਹਾ ਕਿ ਬਾਬਾ ਹਰਨਾਮ ਸਿੰਘ ਸਤਿਕਾਰਯੋਗ ਵਿਅਕਤੀ ਹਨ ਪਰ ਉਨ੍ਹਾਂ ਵੱਲੋਂ ਦਿੱਤਾ ਗਿਆ ਇਹ ਬਿਆਨ ਮਹਿਲਾ ਵਰਗ ਲਈ ਮੁਸ਼ਕਿਲਾਂ ਨਾਲ ਭਰਿਆ ਹੋਇਆ ਹੈ। ਔਰਤਾਂ ਸਿਰਫ਼ ਬੱਚੇ ਪੈਦਾ ਕਰਨ ਵਾਲੀਆਂ ਮਸ਼ੀਨਾਂ ਨਹੀਂ ਹਨ। ਜਿਨ੍ਹਾਂ ਨੇ ਬੱਚਿਆਂ ਨੂੰ ਜਨਮ ਦਿੱਤਾ ਹੈ, ਉਹ ਉਨ੍ਹਾਂ ਦੀ ਪਰਵਰਿਸ਼ ਵੀ ਕਰ ਸਕਦੇ ਹਨ। ਅੱਜ ਲੋੜ ਬੱਚਿਆਂ ਨੂੰ ਬਾਹਰ ਜਾਣ ਤੋਂ ਰੋਕਣ ਦੀ ਹੈ। ਬੱਚੇ ਨੌਕਰੀ ਲਈ ਬਾਹਰ ਜਾ ਰਹੇ ਹਨ। ਸਾਨੂੰ ਬੱਚਿਆਂ ਨੂੰ ਬਿਹਤਰ ਸਿੱਖਿਆ ਦੇਣੀ ਚਾਹੀਦੀ ਹੈ ਨਾ ਕਿ ਉਨ੍ਹਾਂ ਨੂੰ ਧਰਮ ਵਿਚ ਉਲਝਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਹਾਈ ਕੋਰਟ ਦਾ ਅਹਿਮ ਫੈਸਲਾ, ਮੁਸਲਮਾਨਾਂ ਨੂੰ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿਣ ਦਾ ਅਧਿਕਾਰ ਨਹੀਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ ਜਾਣ ਤੋਂ 10 ਦਿਨ ਬਾਅਦ ਤਰਨਤਾਰਨ ਦੇ ਗੁਰਜੰਟ ਦੀ ਮੌਤ, ਲਾਸ਼ ਦੇਖ ਧਾਹਾਂ ਮਾਰ ਰੋਇਆ ਪਰਿਵਾਰ
NEXT STORY