ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ, ਜਿਸ ਵਿਚ ਅਮਰੀਕਾ ਦੀ ਇਕ ਜਨਾਨੀ ਵੱਲੋਂ ਆਪਣੀ ਪਿੱਠ ’ਤੇ ਗੁਰਬਾਣੀ ਦੀ ਤੁਕ ਲਿਖਵਾਈ ਹੋਈ ਹੈ, ਦਾ ਸਖ਼ਤ ਨੋਟਿਸ ਲੈਂਦਿਆਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਬਾਣੀ ਸਿੱਖਾਂ ਦੀ ਆਸਥਾ ਹੈ। ਇਸ ਜਨਾਨੀ ਨੇ ਆਪਣੇ ਸਰੀਰ ’ਤੇ ਗੁਰਬਾਣੀ ਦੀਆਂ ਤੁਕਾਂ ਲਿਖਵਾ ਕੇ ਗੁਰਬਾਣੀ ਦਾ ਨਿਰਾਦਰ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਜਨਾਨੀ ਦੀ ਅਜਿਹੀ ਹਰਕਤ ਨਾਲ ਸਿੱਖ ਸੰਗਤਾਂ ਦੇ ਮਨਾ ਨੂੰ ਭਾਰੀ ਠੇਸ ਪੁੱਜੀ ਹੈ, ਜਿਸ ਕਾਰਨ ਸੰਗਤਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਭਾਰਤ ਵਿਚ ਅਮਰੀਕਾ ਦੇ ਦੂਤਘਰ ਅਤੇ ਅਮਰੀਕਾ ਸਰਕਾਰ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਤਾਂ ਜੋ ਇਸ ਸਬੰਧੀ ਸਿੱਖ ਭਾਵਨਾਵਾਂ ਅਨੁਸਾਰ ਕਾਰਵਾਈ ਕੀਤੀ ਜਾ ਸਕੇ।
ਪਾਕਿ ਦੇ ਮੰਤਰੀ ਗਿਆਨ ਚੰਦ ਦੇ ਕਸ਼ਮੀਰ ’ਤੇ ਬਿਆਨ ਦਾ ਮੁਸਲਿਮ ਸੰਗਠਨ ਕਰ ਰਹੇ ਹਨ ਵਿਰੋਧ
NEXT STORY