ਗੁਰਦਾਸਪੁਰ (ਵਿਨੋਦ, ਹਰਮਨ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ, ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸਾਰੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲਿਜਾਣ ਦੀ ਪਾਬੰਦੀ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ 10 ਹੋਟਲਾਂ 'ਤੇ ਵੱਡੀ ਕਾਰਵਾਈ
ਇਹ ਹੁਕਮ ਜਾਰੀ ਕਰਨ ਮੌਕੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਆਮ ਤੌਰ ’ਤੇ ਇਹ ਦੇਖਿਆ ਗਿਆ ਕਿ ਕੁਝ ਲੋਕ ਵਿਆਹ ਸਮਾਗਮਾਂ ਜਾਂ ਅਜਿਹੇ ਹੋਰ ਮੌਕਿਆਂ 'ਤੇ ਪੈਲੇਸਾਂ 'ਚ ਹਥਿਆਰ ਲੈ ਕੇ ਜਾਂਦੇ ਹਨ ਅਤੇ ਕਈ ਵਾਰ ਉੱਥੇ ਦੁਖਦ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ। ਅਜਿਹੇ ਵਿੱਚ ਇਹ ਪਾਬੰਦੀ ਲਗਾਉਣੀ ਬੇਹੱਦ ਜ਼ਰੂਰੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੇ ਵਿਦਿਆਰਥੀ ਨੂੰ ਦਰੜਿਆ
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਾਰੇ ਮੈਰਿਜ ਪੈਲੇਸਾਂ ਦੇ ਮਾਲਕ ਵੀ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੇ ਪੈਲੇਸ ਵਿਚ ਸਮਾਗਮ ਮੌਕੇ ਕੋਈ ਵੀ ਵਿਅਕਤੀ ਹਥਿਆਰ ਲੈ ਕੇ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸਕੂਲਾਂ, ਕਾਲਜਾਂ, ਗੁਰਦੁਆਰਿਆਂ, ਮੰਦਰਾਂ 'ਤੇ ਹੋਰ ਧਾਰਮਿਕ ਅਸਥਾਨਾਂ ਵਿਚ ਵੀ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਲਗਾਈ ਹੈ। ਪਾਬੰਦੀ ਦੇ ਹੁਕਮ 22 ਜਨਵਰੀ ਤੋਂ 22 ਮਾਰਚ 2025 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਨੇ ਮਿਜਾਜ਼, ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਕਦੋਂ ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਸ਼ ਇਲਾਕੇ ਵਿਚ ਵੱਡੀ ਵਾਰਦਾਤ, ਰਿਸ਼ਤੇਦਾਰੀ 'ਚ ਗਏ ਪਰਿਵਾਰ ਨਾਲ ਇਹ ਕੀ ਹੋ ਗਿਆ
NEXT STORY