ਗੁਰਦਾਸਪੁਰ (ਹਰਮਨ)-ਵਿਧਾਨ ਸਭਾ ਹਲਕਾ 10- ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ 20 ਨਵੰਬਰ ਨੂੰ ਹੋਣੀ ਨਿਸ਼ਚਿਤ ਹੋਈਆਂ ਹਨ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਸਬ -ਸੈਕਸ਼ਨ (2) ਤਹਿਤ ਸੁਰਿੰਦਰ ਸਿੰਘ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਤੀ 20 ਨਵੰਬਰ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ 'ਆਪ' ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਉਨ੍ਹਾਂ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 (1) (ਬੀ) ਹੇਠ ਚੋਣਾਂ ਤੋਂ 48 ਘੰਟੇ, 18 ਨਵੰਬਰ ਸ਼ਾਮ 6.00 ਵਜੇ ਤੋਂ ਲੈ ਕੇ 20 ਨਵੰਬਰ ਤੱਕ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ ।
ਇਹ ਵੀ ਪੜ੍ਹੋ- ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਵੱਲੋਂ 'ਆਪ' ਉਮੀਦਵਾਰ ਦੀ ਹਮਾਇਤ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਟਾਲਾ ਦੀਆਂ ਮੰਡੀਆਂ ’ਚ 7,48,811 ਮੀਟ੍ਰਿਕ ਟਨ ਝੋਨੇ ਦੀ ਆਮਦ ਤੇ 7,44,818 ਮੀਟ੍ਰਿਕ ਟਨ ਦੀ ਖਰੀਦ
NEXT STORY