ਤਰਨਤਾਰਨ (ਰਮਨ ਚਾਵਲਾ)- ਪਾਕਿਸਤਾਨ ’ਚ ਬੈਠੇ ਬਿਲਾਲ ਸੰਧੂ ਅਤੇ ਅਰਸ਼ ਡੱਲਾ ਵਲੋਂ ਇਕ ਬੈਂਕ ਮੈਨੇਜਰ ਨੂੰ 40 ਲੱਖ ਰੁਪਏ ਦੀ ਫਿਰੌਤੀ ਦੇਣ ਸਬੰਧੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨੂੰ ਲੈ ਗੋਇੰਦਵਾਲ ਸਾਹਿਬ ਦੀ ਪੁਲਸ ਵਲੋਂ 2 ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸ਼ਿਵ ਸੈਨਾ ਨੇਤਾ ਹਰਵਿੰਦਰ ਸੋਨੀ ਦੀ ਜ਼ਮਾਨਤ ਪਟੀਸ਼ਨ ਰੱਦ
ਜਾਣਕਾਰੀ ਅਨੁਸਾਰ ਮਨਦੀਪ ਸਿੰਘ ਰੰਧਾਵਾ ਪੁੱਤਰ ਦਿਲਬਾਗ ਸਿੰਘ ਵਾਸੀ ਗੋਇੰਦਵਾਲ ਸਾਹਿਬ ਨੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਬਤੌਰ ਬ੍ਰਾਂਚ ਮੈਨੇਜਰ ਸਥਾਨਕ ਇਕ ਬੈਂਕ ਤਰਨਤਾਰਨ ਵਿਖੇ ਕੰਮ ਕਰਦਾ ਹੈ, ਜਿਸ ਨੂੰ ਬੀਤੀ 21 ਨਵੰਬਰ ਦੀ ਰਾਤ ਪਾਕਿਸਤਾਨ ਤੋਂ ਫ਼ੋਨ ਆਇਆ, ਜਿਸ ’ਚ 40 ਲੱਖ ਰੁਪਏ ਦੀ ਫਿਰੌਤੀ ਦੇਣ ਸਬੰਧੀ ਮੰਗ ਕੀਤੀ ਗਈ। ਫ਼ੋਨ ਕਾਲ ਕਰਨ ਵਾਲੇ ਨੇ ਆਪਣਾ ਨਾਮ ਬਿਲਾਲ ਸੰਧੂ ਦੱਸਿਆ। ਇਸ ਫ਼ੋਨ ਰਾਹੀਂ ਮਨਦੀਪ ਸਿੰਘ ਨੂੰ ਉਸ ਵੱਲੋਂ ਦਿਨ ’ਚ ਕੀਤੇ ਗਏ ਸਾਰੇ ਕੰਮਕਾਜ ਸਬੰਧੀ ਜਾਣਕਾਰੀ ਵੀ ਦਿੱਤੀ ਜਾਂਦੀ ਸੀ। ਇਨ੍ਹਾਂ ਹੀ ਨਹੀਂ ਉਸ ਦੇ ਵਟਸਐੱਪ ਨੰਬਰ ਉੱਪਰ ਇਕ ਹਥਿਆਰ ਦੀ ਫ਼ੋਟੋ ਵੀ ਭੇਜੀ ਗਈ ਜੋ ਉਸ ਦੇ ਕਤਲ ਲਈ ਦੱਸਿਆ ਗਿਆ ਸੀ। ਇਸ ਦੌਰਾਨ ਕੁਝ ਹੋਰ ਨੰਬਰਾਂ ਤੋਂ ਵੀ ਫ਼ੋਨ ਆਉਣੇ ਸ਼ੁਰੂ ਹੋ ਗਏ ਜੋ ਆਪਣੇ ਆਪ ਨੂੰ ਅਰਸ਼ ਡੱਲਾ ਦੱਸ ਰਿਹਾ ਸੀ। ਮਨਦੀਪ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ- ਹਰੀਕੇ ਝੀਲ 'ਤੇ ਪ੍ਰਵਾਸੀ ਪੰਛੀਆਂ ਦੀਆਂ ਲੱਗੀਆਂ ਰੌਣਕਾਂ, ਗਿਣਤੀ ’ਚ ਹੋ ਰਿਹੈ ਲਗਾਤਾਰ ਵਾਧਾ
ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸ੍ਰੀ ਗੋਇੰਦਵਾਲ ਸਾਹਿਬ ਅਰੁਣ ਸ਼ਰਮਾ ਨੇ ਦੱਸਿਆ ਕਿ ਪਾਕਿਸਤਾਨੀ ਨੰਬਰ ਤੋਂ ਆਈ ਫ਼ੋਨ ਕਾਲ ਨੂੰ ਮੁੱਖ ਰੱਖਦੇ ਹੋਏ ਬਿਲਾਲ ਸੰਧੂ ਵਾਸੀ ਪਾਕਿਸਤਾਨ ਅਤੇ ਅਰਸ਼ ਡੱਲਾ ਖਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਦੇ ਹੋਏ ਅਗਲੇ ਦੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਲੋਕਾਂ ਦੀ ਸੁਰੱਖਿਆ ਲਈ 24 ਘੰਟੇ ਹਾਜ਼ਰ ਹੈ, ਜਿਸ ਤਹਿਤ ਉਨ੍ਹਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ।
ਪ੍ਰਤਾਪ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੂੰ ਲਿਖਿਆ ਪੱਤਰ, ਕੀਤੀ ਇਹ ਅਪੀਲ
NEXT STORY