ਤਰਨਤਾਰਨ (ਰਮਨ)-ਸਿਹਤ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਕਲਸੀਆਂ ਕਲਾਂ ਵਿਖੇ ਇਕ ਮੈਡੀਕਲ ਸਟੋਰ ਦੀ ਚੈਕਿੰਗ ਦੌਰਾਨ 5 ਲੱਖ 75 ਹਜ਼ਾਰ ਰੁਪਏ ਕੀਮਤ ਵਾਲੀਆਂ ਪਾਬੰਦੀਸ਼ੁਦਾ ਦਵਾਈਆਂ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਕਾਰਵਾਈ ਤੋਂ ਬਾਅਦ ਪੁਲਸ ਵੱਲੋਂ ਵੀ ਆਪਣੇ ਇਲਾਕੇ ਵਿਚ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਤਿੱਖੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਕੁੜੀ ਨੂੰ ਗੋਲੀ ਮਾਰਨ ਵਾਲੇ ਪ੍ਰਿੰਸ ਲਈ ਅਗਲੇ 12 ਘੰਟੇ ਬੇਹੱਦ ਨਾਜ਼ੁਕ, ਲੜ ਰਿਹੈ ਜ਼ਿੰਦਗੀ ਤੇ ਮੌਤ ਦੀ ਲੜਾਈ
ਜਾਣਕਾਰੀ ਦਿੰਦੇ ਹੋਏ ਜ਼ੋਨਲ ਲਾਈਸੈਂਸਿੰਗ ਅਥਾਰਟੀ ਅੰਮ੍ਰਿਤਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਦਿੱਤੇ ਗਏ ਸਖ਼ਤ ਹੁਕਮਾਂ ਤਹਿਤ ਸਖ਼ਤੀ ਨਾਲ ਨਸ਼ੇ ਦੇ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮਿਲੀ ਸ਼ਿਕਾਇਤ ਦੇ ਆਧਾਰ ਉਪਰ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਕਲਸੀਆਂ ਕਲਾਂ ਵਿਖੇ ਇਕ ਮੈਡੀਕਲ ਸਟੋਰ ਮਾਲਕ ਵੱਲੋਂ ਪਾਬੰਦੀਸ਼ੁਦਾ ਦਵਾਈਆਂ ਵੇਚੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਦੇ ਚੱਲਦਿਆਂ ਥਾਣਾ ਭਿੱਖੀਵਿੰਡ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਅਤੇ ਡਰੱਗ ਕੰਟਰੋਲਰ ਅਫਸਰ ਅੰਮ੍ਰਿਤਸਰ-5 ਗੁਰਦੀਪ ਸਿੰਘ ਦੀ ਅਗਵਾਈ ਹੇਠ ਪਿੰਡ ਕਲਸੀਆਂ ਕਲਾਂ ਵਿਖੇ ਮੌਜੂਦ ਹੀਰਾ ਮੈਡੀਕਲ ਸਟੋਰ ਵਿਖੇ ਸੋਮਵਾਰ ਦੁਪਹਿਰ ਅਚਾਨਕ ਛਾਪੇਮਾਰੀ ਕੀਤੀ ਗਈ। ਜਿੱਥੇ ਟੀਮ ਵੱਲੋਂ 3300 ਗੋਲੀਆਂ ਟਪੈਂਟਾਡੋਲ ਅਤੇ 13,200 ਕੈਪਸੂਲ ਪਰੀਗਾਬਾਲੀਨ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੀ ਬਾਜ਼ਾਰ ’ਚ ਕੀਮਤ 5 ਲੱਖ 75,850 ਰੁਪਏ ਬਣਦੀ ਹੈ। ਟੀਮ ਵੱਲੋਂ ਕੀਤੀ ਗਈ ਇਸ ਚੈਕਿੰਗ ਦੌਰਾਨ ਦੁਕਾਨ ਵਿਚ ਮੌਜੂਦ ਮਾਲਕ ਬਰਾਮਦ ਕੀਤੀਆਂ ਗਈਆਂ ਦਵਾਈਆਂ ਦਾ ਕੋਈ ਵੀ ਰਿਕਾਰਡ ਮੌਕੇ ’ਤੇ ਪੇਸ਼ ਨਹੀਂ ਕਰ ਪਾਇਆ।
ਇਹ ਵੀ ਪੜ੍ਹੋ- ਤਰਨਤਾਰਨ ਲਾਅ ਕਾਲਜ ’ਚ ਕੁੜੀ ਨੂੰ ਗੋਲੀ ਮਾਰਨ ਵਾਲਾ ਮੁੰਡਾ ਮਰਿਆ ਨਹੀਂ, ਜਿਊਂਦਾ ਹੈ
ਜ਼ੋਨਲ ਲਾਈਸੈਂਸਿੰਗ ਅਥਾਰਟੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬਰਾਮਦ ਕੀਤੀਆਂ ਗਈਆਂ ਦਵਾਈਆਂ ਦੀ ਵਰਤੋਂ ਕਈ ਲੋਕ ਨਸ਼ੇ ਦੇ ਤੌਰ ਉਪਰ ਵੀ ਕਰਦੇ ਹਨ। ਉਨ੍ਹਾਂ ਕਿਹਾ ਕਿ ਬਰਾਮਦ ਕੀਤੀਆਂ ਗਈਆਂ ਦਵਾਈਆਂ ਨੂੰ ਆਪਣੇ ਕਬਜ਼ੇ ਵਿਚ ਲੈਂਦੇ ਹੋਏ ਸਬੰਧਤ ਦੁਕਾਨ ਨੂੰ ਮੌਕੇ ’ਤੇ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੀਤੀ ਗਈ ਕਾਰਵਾਈ ਦੀ ਸਾਰੀ ਜਾਣਕਾਰੀ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੂੰ ਭੇਜ ਦਿੱਤੀ ਗਈ ਹੈ, ਜਿਨ੍ਹਾਂ ਦੇ ਆਦੇਸ਼ਾਂ ਉਪਰ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- PUNJAB: ਭਾਣਜੇ ਦੇ ਵਿਆਹ 'ਤੇ ਆਏ ਗ੍ਰੰਥੀ ਸਿੰਘ ਨਾਲ ਵਾਪਰੀ ਵੱਡੀ ਘਟਨਾ, ਮੰਜ਼ਰ ਵੇਖ ਹਰ ਕੋਈ ਰਹਿ ਗਿਆ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸਕੂਟਰੀ ਪਿੱਛੇ ਬੈਠੀ ਔਰਤ ਦੀਆਂ ਦੋਵੇਂ ਕੰਨਾਂ ਦੀਆਂ ਵਾਲੀਆਂ ਝਪਟੀਆਂ
NEXT STORY