ਬਟਾਲਾ (ਸਾਹਿਲ) : ਤੇਜ਼ ਰਫਤਾਰ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਤਲੰਵਡੀ ਗੋਰਾਇਆ ਬੀਤੀ ਦੇਰ ਸ਼ਾਮ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਕਿ ਜਦੋਂ ਉਹ ਧਰਮਕੋਟ ਅੱਡੇ ਦੇ ਨਜ਼ਦੀਕ ਪੁੱਜਾ ਤਾਂ ਇਕ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਉਸ ਦੇ ਪੈਰ ਵਿਚ ਗੰਭੀਰ ਸੱਟ ਲੱਗ ਗਈ। ਐਬੂਲੈਂਸ ਕਰਮਚਾਰੀਆ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ।
ਅਕਾਲੀ ਦਲ ਟਕਸਾਲੀ ਵਲੋਂ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
NEXT STORY