ਬਟਾਲਾ (ਜਗ ਬਾਣੀ ਟੀਮ) : ਮੰਗਲਵਾਰ ਨਜ਼ਦੀਕੀ ਪਿੰਡ ਨਾਨਕਨੰਗਲ ਵਿਖੇ ਕਰੰਟ ਲੱਗਣ ਨਾਲ ਇਕ ਕਿਸਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਸੁਰਿੰਦਰ ਸਿੰਘ, ਕੇਵਲ ਸਿੰਘ ਅਤੇ ਸੁਰਜੀਤ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਜਗੀਰ ਸਿੰਘ (40 ਸਾਲਾ) ਪੁੱਤਰ ਸੰਤੋਖ ਸਿੰਘ ਅੱਜ ਆਪਣੇ ਘਰ ਦੀ ਛੱਤ ਤੋਂ ਲੋਹੇ ਦਾ ਪਾਈਪ ਉਤਾਰ ਰਿਹਾ ਸੀ ਕਿ ਉਪਰੋਂ ਲੰਘਦੀਆਂ ਹਾਈਵੋਲਟੇਜ ਤਾਰਾਂ ਨਾਲ ਲੋਹੇ ਦਾ ਪਾਈਪ ਲੱਗ ਗਿਆ, ਜਿਸ ਨਾਲ ਉਸ ਨੂੰ ਕਰੰਟ ਦਾ ਜ਼ਬਰਦਸਤ ਝਟਕਾ ਲੱਗਾ ਅਤੇ ਉਹ ਡਿੱਗ ਗਿਆ। ਉਸ ਨੂੰ ਤੁਰੰਤ ਇਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਸਬੰਧੀ ਥਾਣਾ ਰੰਗੜ ਨੰਗਲ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਗੁਰਦਾਸਪੁਰ, ਫਤਿਹਗੜ੍ਹ ਚੂੜੀਆ ਤੇ ਡੇਰਾ ਬਾਬਾ ਨਾਨਕ ਤੋਂ ਅਕਾਲੀ ਦਲ ਨੇ ਕੀਤਾ ਬਾਈਕਾਟ
NEXT STORY