ਬਟਾਲਾ (ਬੇਰੀ) : ਟਰੈਕਟਰ ਦੀ ਲਪੇਟ 'ਚ ਆਉਣ ਨਾਲ ਪਿਉ-ਪੁੱਤ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਇਸ ਸਬੰਧੀ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਨਿਹਾਲ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਤਾਰਪੁਰ ਨੇ ਦੱਸਿਆ ਕਿ ਉਹ ਆਪਣੇ ਪਿਤਾ ਦਲਬੀਰ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਵੱਡੇ ਘੁੰਮਣ ਰਿਸ਼ਤੇਦਾਰ ਨੂੰ ਮਿਲਣ ਜਾ ਰਿਹਾ ਸੀ। ਉਸਨੇ ਦੱਸਿਆ ਕਿ ਜਦੋਂ ਅਸੀਂ ਪਿੰਡ ਖੱਬੇ ਰਾਜਪੂਤਾਂ ਕੋਲ ਪਹੁੰਚੇ ਤਾਂ ਇਸੇ ਦੌਰਾਨ ਇਕ ਟਰੈਕਟਰ ਸਵਾਰ ਨੇ ਖੇਤਾਂ 'ਚੋਂ ਆਪਣਾ ਟਰੈਕਟਰ ਅਚਾਨਕ ਸੜਕ 'ਤੇ ਚੜ੍ਹਾਉਂਦਿਆਂ ਸਾਨੂੰ ਲਪੇਟ 'ਚ ਲੈ ਲਿਆ। ਜਿਸ ਨਾਲ ਮੈਂ ਤੇ ਮੇਰੇ ਪਿਤਾ ਦਲਬੀਰ ਸਿੰਘ ਗੰਭੀਰ ਜ਼ਖਮੀ ਹੋ ਗਏ ਤੇ ਸਾਨੂੰ ਦੋਵਾਂ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ।
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਓਵਰਡੋਜ਼ ਨਾਲ ਮੌਤ
NEXT STORY