ਬਟਾਲਾ/ਕਲਾਨੌਰ (ਬੇਰੀ, ਮਨਮੋਹਨ) : ਪਿੰਡ ਨਾਨੋਹਾਰਨੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਕੰਧ ਸਮੇਤ ਦੋ ਹੋਰ ਪਿੰਡਾਂ ਦੀਆਂ ਕੰਧਾਂ ਉੱਪਰ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਨੀਅਤ ਨਾਲ ਰੈਫਰੈਂਡਮ 2020 ਦੇ ਛਾਪੇ ਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮਿਲਣ ਤੋਂ ਬਾਅਦ ਪੱਤਰਕਾਰਾਂ ਦੀ ਟੀਮ ਜਦੋਂ ਪਿੰਡ ਨਾਨੋਹਾਰਨੀ ਪਹੁੰਚੀ ਤਾਂ ਉਕਤ ਛਾਪਿਆਂ ਨੂੰ ਮਿਟਾ ਦਿੱਤਾ ਜਾ ਚੁੱਕਾ ਸੀ। ਇਸ ਘਟਨਾ ਸਬੰਧੀ ਅੱਜ ਸਵੇਰੇ ਜਦੋਂ ਪਿੰਡਾਂ ਦੇ ਲੋਕਾਂ ਨੂੰ ਪਤਾ ਲੱਗਾ ਤਾਂ ਹਲਚਲ ਮਚ ਗਈ। ਦੂਜੇ ਪਾਸੇ ਇਸ ਘਟਨਾ ਦਾ ਪਤਾ ਲਗਦੇ ਹੀ ਖੁਫੀਆ ਤੰਤਰ ਹਰਕਤ 'ਚ ਆ ਗਿਆ, ਉਥੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਤਾ ਲੱਗਣ 'ਤੇ ਤੁਰੰਤ ਰੈਫਰੈਂਡਮ 2020 ਦੇ ਛਾਪੇ ਨੂੰ ਪੇਂਟ ਨਾਲ ਮਿਟਾ ਦਿੱਤਾ ਗਿਆ।
ਪੁਲਸ ਅਧਿਕਾਰੀਆਂ ਵਲੋਂ ਇਸਦੀ ਤਫਤੀਸ਼ ਕੀਤੀ ਜਾ ਰਹੀ ਹੈ ਜਦਕਿ ਪੱਤਰਕਾਰਾਂ ਨੂੰ ਇਸ ਸਬੰਧੀ ਕੋਈ ਜਾਣਕਾਰੀ ਦੇਣ ਤੋਂ ਪੁਲਸ ਅਧਿਕਾਰੀ ਬਚਦੇ ਰਹੇ। ਇਹ ਘਟਨਾ ਇਲਾਕੇ ਅੰਦਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਲੋਕਾਂ ਵਿਚ ਭਾਰੀ ਰੋਸ ਵੀ ਪਾਇਆ ਜਾ ਰਿਹਾ ਹੈ। ਲੋਕਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰ ਕੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਰਾਦਾ ਕਤਲ ਮਾਮਲੇ 'ਚ ਪੁਲਸ ਵਲੋਂ ਕਰਾਸ ਕੇਸ ਦਰਜ
NEXT STORY