ਬਟਾਲਾ (ਬੇਰੀ) : ਅੱਜ ਸਵੇਰੇ ਇਕ ਪਤੀ-ਪਤਨੀ ਵਲੋਂ ਆਪਸੀ ਤਕਰਾਰ ਕਰਕੇ ਜ਼ਹਿਰੀਲੀ ਦਵਾਈ ਪੀ ਲਈ ਗਈ ਜਿਨ੍ਹਾਂ ਨੂੰ ਬਾਅਦ 'ਚ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ੇਰੇ ਇਲਾਜ ਮਨਿੰਦਰ ਕੌਰ ਪਤਨੀ ਪ੍ਰੇਮ ਸਿੰਘ ਨੇ ਦੱਸਿਆ ਕਿ ਮੇਰਾ ਪਤੀ ਪ੍ਰੇਮ ਸਿੰਘ ਪੁੱਤਰ ਹਰਦੀਪ ਸਿੰਘ ਟਾਟਾ ਨਗਰ 'ਚ ਬਤੌਰ ਡਰਾਈਵਰ ਦਾ ਕੰਮ ਕਰਦਾ ਹੈ ।ਅੱਜ ਸਵੇਰੇ ਜਦੋਂ ਉਹ ਸ਼ਰਾਬ ਪੀਣ ਲੱਗਾ ਤਾਂ ਮੈਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਇਸੇ ਗੱਲ ਨੂੰ ਲੈ ਕੇ ਸਾਡੇ ਦੋਵਾਂ 'ਚ ਤਕਰਾਰ ਹੋ ਗਈ, ਜਿਸ ਕਾਰਨ ਪਹਿਲਾਂ ਮੈਂ ਅਤੇ ਬਾਅਦ 'ਚ ਮੇਰੇ ਪਤੀ ਨੇ ਜ਼ਹਿਰੀਲੀ ਦਵਾਈ ਪੀ ਲਈ ਉਪਰੰਤ ਰਿਸ਼ਤੇਦਾਰਾਂ ਨੇ ਸਾਨੂੰ ਸਿਵਲ ਹਸਪਤਾਲ ਇਲਾਜ ਲਈ ਭਰਤੀ ਕਰਵਾਇਆ।
13 ਨੂੰ ਜਲੰਧਰ ਵਿਖੇ ਹੋਵੇਗੀ ਵਿਸ਼ਾਲ ਰੈਲੀ ਤੇ ਰੋਸ ਮਾਰਚ
NEXT STORY