ਬਟਾਲਾ (ਸਾਹਿਲ) : ਬਟਾਲਾ-ਜਲੰਧਰ ਰੋਡ 'ਤੇ ਮਹਿਤਾ ਚੌਕ ਦੇ ਨਜ਼ਦੀਕ ਮੋਟਰਸਾਈਕਲ ਦੀ ਲਪੇਟ 'ਚ ਆਉਣ ਨਾਲ ਇਕ ਬਜ਼ੁਰਗ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ।
ਜਾਣਕਾਰੀ ਮੁਤਾਬਕ ਕੁਲਵੰਤ ਸਿੰਘ ਪੁੱਤਰ ਮਨੋਹਰ ਸਿੰਘ ਵਾਸੀ ਚੌਕ ਮਹਿਤਾ, ਜੋ ਦੁੱਧ ਵੇਚਣ ਦਾ ਕੰਮ ਕਰਦਾ ਹੈ ਤੇ ਬੀਤੀ ਦੇਰ ਸ਼ਾਮ ਨੂੰ ਦੁੱਧ ਦੇ ਕੇ ਵਾਪਸ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਜਾ ਰਿਹਾ ਸੀ ਕਿ ਰਸਤੇ 'ਚ ਇਕ ਤੇਜ਼ ਰਫਤਾਰ ਮੋਟਰਸਾਈਕਲ ਸਵਾਰ ਨੇ ਇਸ ਨੂੰ ਆਪਣੀ ਲਪੇਟ 'ਚ ਲੈ ਲਿਆ। ਜਿਸ ਨਾਲ ਉਹ ਸੜਕ 'ਤੇ ਡਿੱਗ ਕੇ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਆਪਣੀਆਂ ਸੁਕਦੀਆਂ ਫਸਲਾਂ ਵੇਖ ਕੇ ਆਖਿਰ ਕਿਸਾਨਾਂ ਨੂੰ ਆਪ ਹੀ ਬਿਜਲੀ ਘਰ ਜਾ ਕੇ ਕਰਨੀਆਂ ਪਈਆਂ ਤਾਰਾਂ ਠੀਕ
NEXT STORY