ਬਟਾਲਾ (ਬੇਰੀ): ਬਟਾਲਾ ਪੁਲਸ ਨੇ 25 ਕਰੋੜ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਆਈ. ਜੀ. ਬਾਰਡਰ ਰੇਂਜ ਸੁਰਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਬਟਾਲਾ ਪੁਲਸ ਵਲੋਂ ਐੱਸ. ਐੱਸ. ਪੀ. ਰਛਪਾਲ ਸਿੰਘ ਦੀ ਅਗਵਾਈ ਹੇਠ ਮਿਤੀ 4.10.20 ਦੀ ਅੱਧੀ ਰਾਤ ਨੂੰ ਭਾਰਤ-ਪਾਕਿ ਨਜ਼ਦੀਕ ਪੈਂਦੇ ਪਿੰਡਾਂ 'ਚ ਸਰਚ ਮੁਹਿੰਮ ਚਲਾਈ ਗਈ ਸੀ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਿਸਕੀ ਦੀ ਬੋਤਲ ਨਾਲ ਪਾਕਿ ਨੇਤਾ ਦੀ ਫੋਟੋ ਹੋਈ ਵਾਇਰਲ, ਜਾਣੋ ਕੀ ਹੈ ਸੱਚਾਈ
ਇਸ ਦੌਰਾਨ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਦਲਜੀਤ ਸਿੰਘ ਪੱਡਾ ਨੂੰ ਗੁਪਤਚਰ ਨੇ ਸੂਚਨਾ ਦਿੱਤੀ ਕਿ ਗੁਰਦੇਵ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਮੇਘਾ, ਥਾਣਾ ਡੇਰਾ ਬਾਬਾ ਨਾਨਕ ਦੇ ਖੇਤਾਂ 'ਚੋਂ ਝੋਨੇ ਦੀ ਕਟਾਈ ਸਮੇਂ ਭਾਰੀ ਮਾਤਰਾ 'ਚ ਹੈਰੋਇਨ ਮਿਲੀ ਹੈ, ਜਿਸਨੂੰ ਗੁਰਦੇਵ ਸਿੰਘ ਨੇ ਲੁਕਾ ਕੇ ਰੱਖ ਦਿੱਤਾ ਹੈ। ਇਸ ਤੋਂ ਬਾਅਦ ਪੁਲਸ ਨੇ ਉਕਤ ਵਿਅਕਤੀ ਦੇ ਵਿਰੁੱਧ ਥਾਣਾ ਡੇਰਾ ਬਾਬਾ ਨਾਨਕ 'ਚ ਮੁਕੱਦਮਾ ਦਰਜ ਕਰ ਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਵਲੋਂ ਕੀਤੀ ਗਈ ਪੁਛਗਿਛ ਦੌਰਾਨ ਉਕਤ ਵਿਅਕਤੀ ਦੀ ਨਿਸ਼ਾਨਦੇਹੀ 'ਤੇ ਉਸ ਵਲੋਂ ਲੁਕਾ ਕੇ ਰੱਖੀ ਗਈ 5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗੁਰਦੇਵ ਸਿੰਘ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਉਸ ਤੋਂ ਹੋਰ ਖੁਲਾਸੇ ਹੋ ਸਕਣ।
ਇਹ ਵੀ ਪੜ੍ਹੋ : ਦਰਿੰਦਗੀ ਦੀਆਂ ਹੱਦਾਂ ਪਾਰ: ਡੀ.ਜੇ. ਗਰੁੱਪ 'ਚ ਕੰਮ ਕਰਦੀ ਜਨਾਨੀ ਨਾਲ ਗੈਂਗਰੇਪ
ਸੀ.ਆਈ.ਏ. ਸਟਾਫ਼ ਨੂੰ ਮਿਲੀ ਵੱਡੀ ਸਫ਼ਲਤਾ, ਇਕ ਕਿਲੋ ਹੈਰੋਇਨ ਕੀਤੀ ਬਰਾਮਦ
NEXT STORY