ਬਟਾਲਾ(ਗੁਰਪ੍ਰੀਤ)- ਬਟਾਲਾ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 30 'ਚ ਉਸ ਵੇਲੇ ਤਣਾਅਪੂਰਨ ਮਾਹੌਲ ਬਣ ਗਿਆ ਜਦੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਸਮਰਥਕਾਂ ਵਿਚਾਲੇ ਝੜਪ ਹੋ ਗਈ। ਜਾਣਕਾਰੀ ਅਨੁਸਾਰ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਵਿਚਾਲੇ ਪੋਲਿੰਗ ਬੂਥ ਦੇ ਬਾਹਰ ਤਕਰਾਰ ਹੋਈ, ਜੋ ਬਾਅਦ ਵਿੱਚ ਹੰਗਾਮੇ ਵਿੱਚ ਤਬਦੀਲ ਹੋ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ
ਮੌਕੇ ’ਤੇ ਡਿਊਟੀ ਨਿਭਾ ਰਹੇ ਪੁਲਸ ਕਾਂਸਟੇਬਲ ਅਮਨਦੀਪ ਕੁਮਾਰ ਨੇ ਦੱਸਿਆ ਕਿ ਉਹ ਚੋਣ ਡਿਊਟੀ ’ਤੇ ਤਾਇਨਾਤ ਸੀ। ਜਦੋਂ ਉਸ ਨੇ ਹੰਗਾਮਾ ਕਰ ਰਹੇ ਕੁਝ ਨੌਜਵਾਨਾਂ ਨੂੰ ਰੋਕਣ ਅਤੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕੁਝ ਲੋਕਾਂ ਨੇ ਉਸ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਖਿੱਚਤਾਣ ਵਿੱਚ ਉਸ ਦੀ ਵਰਦੀ ਵੀ ਪਾੜ ਦਿੱਤੀ ਗਈ। ਕਾਂਸਟੇਬਲ ਨੇ ਦੱਸਿਆ ਕਿ ਕੁਝ ਲੋਕਾਂ ਵੱਲੋਂ ਉਸ ਦੀ ਸਰਕਾਰੀ ਰਾਈਫਲ ਖੋਹਣ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਉਸ ਨੇ ਸਮੇਂ ਸਿਰ ਉਸ ਨੂੰ ਬਚਾ ਲਿਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਐੱਸਐੱਸਪੀ ਬਟਾਲਾ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਵਿੱਚ ਕੀਤਾ। ਐੱਸਐੱਸਪੀ ਨੇ ਕਿਹਾ ਕਿ ਇੱਕ-ਦੋ ਥਾਵਾਂ ’ਤੇ ਤਣਾਅਪੂਰਨ ਮਾਹੌਲ ਬਣਿਆ ਸੀ, ਪਰ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਹਾਲਾਤ ਨੂੰ ਸ਼ਾਂਤ ਕਰਵਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਤੌਰ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪਾਕਿਸਤਾਨ 'ਚ ਆਮ ਜਨਤਾ 'ਤੇ 'ਦੋਹਰੀ' ਮਾਰ ! ਤੇਲ ਤੋਂ ਬਾਅਦ ਹੁਣ 'ਰੋਟੀ' 'ਤੇ ਵੀ ਛਾਇਆ ਸੰਕਟ
NEXT STORY