ਬਟਾਲਾ (ਬੇਰੀ) : ਅੱਜ ਬਟਾਲਾ ਪੁਲਸ ਵੱਲੋਂ ਡੀ. ਐੱਸ. ਪੀ. ਸਕਿਓਰਿਟੀ ਅਤੇ ਅਾਪ੍ਰੇਸ਼ਨ ਕਸਤੂਰੀ ਲਾਲ ਦੀ ਅਗਵਾਈ ਹੇਠ ਬਟਾਲਾ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਸ ਮੌਕੇ ਪੁਲਸ ਵਲੋਂ ਰੇਲਵੇ ਸਟੇਸ਼ਨ ’ਤੇ ਪਏ ਸਾਮਾਨ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਡੀ. ਐੱਸ. ਪੀ. ਕਸਤੂਰੀ ਲਾਲ ਨੇ ਕਿਹਾ ਕਿ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਅਤੇ ਐੱਸ. ਐੱਸ. ਪੀ. ਬਟਾਲਾ ਡਾ. ਮਹਿਤਾਬ ਸਿੰਘ ਦੇ ਨਿਰਦੇਸ਼ਾਂ ਤਹਿਤ ਅੱਜ ਬਟਾਲਾ ਪੁਲਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ’ਚ ਰੱਖਦੇ ਹੋਏ ਬਟਾਲਾ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ ਹੈ ਅਤੇ ਨਾਲ ਹੀ ਰੇਲਵੇ ਸਟੇਸ਼ਨ ’ਤੇ ਪਏ ਸਾਮਾਨ ਦੀ ਚੈਕਿੰਗ ਵੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਵਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਪੁਲਸ ਵਲੋਂ ਸਮਾਜ ਵਿਰੋਧੀ ਅਨਸਰਾਂ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ’ਚ ਰੱਖਦੇ ਹੋਏ ਸਮੇਂ-ਸਮੇਂ ’ਤੇ ਫਲੈਗ ਮਾਰਚ ਅਤੇ ਸਰਚ ਅਭਿਆਨ ਆਯੋਜਿਤ ਕੀਤੇ ਜਾਂਦੇ ਹਨ ਅਤੇ ਭਵਿੱਖ ’ਚ ਵੀ ਇਹ ਅਭਿਆਨ ਜਾਰੀ ਰਹਿਣਗੇ।
ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਸ਼ਹਿਰ ਵਾਸੀਆਂ ਦੀ ਜਾਨ-ਮਾਲ ਦੀ ਰੱਖਿਆ ਲਈ ਵਚਨਬੱਧ ਹੈ। ਜਿੱਥੇ ਪੁਲਸ ਵਲੋਂ ਲੋਕਾਂ ਦੀ ਸੁਰੱਖਿਆ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ, ਉੱਥੇ ਹੀ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਸ਼ਹਿਰ ’ਚ ਅਮਨ-ਸ਼ਾਂਤੀ ਬਣਾਏ ਰੱਖਣ ਲਈ ਪੁਲਸ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਸ-ਪਾਸ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ: ਜਥੇਦਾਰ ਗੜਗੱਜ
NEXT STORY