ਰਈਆ (ਹਰਜੀਪ੍ਰੀਤ)- ਥਾਣਾ ਬਿਆਸ ਅਧੀਨ ਪੈਂਦੇ ਪਿੰਡ ਛਾਪਿਆਂਵਾਲੀ ਤੋਂ ਪੁਲਸ ਨੂੰ ਇਕ ਅਣਪਛਾਤੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਥਾਣਾ ਬਿਆਸ ਵਿਖੇ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਸਰਦੂਲ ਸਿੰਘ ਨੇ ਦੱਸਿਆ ਕਿ ਬੀਤੀ ਸਵੇਰੇ ਪਿੰਡ ਛਾਪਿਆਂਵਾਲੀ ਤੋਂ ਫੋਨ ਰਾਹੀਂ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਸੜਕ ’ਤੇ ਪਈ ਹੈ।
ਇਹ ਵੀ ਪੜ੍ਹੋ- BSF ਨੂੰ ਮਿਲੀ ਵੱਡੀ ਸਫ਼ਲਤਾ, ਪਾਕਿਸਤਾਨੀ ਡਰੋਨ 'ਤੇ 60 ਰਾਊਂਡ ਫ਼ਾਇਰ ਕਰ ਸੁੱਟਿਆ ਹੇਠਾਂ
ਮ੍ਰਿਤਕ ਦੀ ਉਮਰ ਕਰੀਬ 30-32 ਸਾਲ ਦੀ ਹੈ ਅਤੇ ਉਸ ਦੀ ਸ਼ਨਾਖਤ ਕਰਨ ਲਈ ਪੁੱਛ-ਪੜਤਾਲ ਕੀਤੀ ਗਈ ਹੈ ਪਰ ਫਿਲਹਾਲ ਪਛਾਣ ਨਹੀਂ ਹੋ ਸਕੀ ਹੈ, ਜਿਸ ਸਬੰਧੀ ਮੁੱਢਲੀ ਕਾਰਵਾਈ ਕਰਦਿਆਂ ਸ਼ਨਾਖਤ ਕਰਨ ਲਈ ਮ੍ਰਿਤਕ ਦੇਹ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਮੌਰਚਰੀ ’ਚ ਰੱਖਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਨਾਖਤ ਹੋਣ ’ਤੇ ਸਬੰਧਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਸੈਸਰਾ ਕਲਾਂ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਔਰਤ ਦਾ ਕਤਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
BSF ਨੂੰ ਮਿਲੀ ਵੱਡੀ ਸਫ਼ਲਤਾ, ਪਾਕਿਸਤਾਨੀ ਡਰੋਨ 'ਤੇ 60 ਰਾਊਂਡ ਫ਼ਾਇਰ ਕਰ ਸੁੱਟਿਆ ਹੇਠਾਂ
NEXT STORY