ਬਾਬਾ ਬਕਾਲਾ ਸਾਹਿਬ (ਰਾਕੇਸ਼/ਅਠੌਲਾ)- ਭਾਰਤ ਸਰਕਾਰ ਦੇ ਰੇਲਵੇ ਮੰਤਰਾਲੇ ਵੱਲੋਂ 554 ਰੇਲਵੇ ਸਟੇਸ਼ਨਾਂ ਨੂੰ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਇਨ੍ਹਾਂ ਸਟੇਸ਼ਨਾਂ ਵਿਚ ਦੇਸ਼ ਦਾ ਪ੍ਰਮੁੱਖ ਰੇਲਵੇ ਸਟੇਸ਼ਨ ਬਿਆਸ ਵੀ ਸ਼ਾਮਲ ਹੈ, ਜਿਸ ਨੂੰ ਏਅਰਪੋਰਟ ਦੀ ਤਰਜ਼ ’ਤੇ ਬਣਾਉਣ ਲਈ 250 ਕਰੋੜ ਰੁਪਏ ਦੇ ਕਰੀਬ ਖਰਚੇ ਜਾਣਗੇ ਅਤੇ ਇਸ ਦਾ ਕੁੱਲ ਰਕਬਾ 58 ਏਕੜ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨ ਇਨ੍ਹਾਂ ਸਾਰੇ ਹੀ ਰੇਲਵੇ ਸਟੇਸ਼ਨਾਂ ਦਾ ਨਵ-ਨਿਰਮਾਣ ਦੇ ਕਾਰਜ ਲਈ ਆਨਲਾਈਨ ਵਰਚੂਅਲ ਵੀਡੀਓ ਕਾਨਫਰੰਸ ਰਾਹੀਂ ਇਸ ਦਾ ਉਦਘਾਟਨ ਕੀਤਾ ਗਿਆ। ਇਸੇ ਸਬੰਧ ਵਿਚ ਬਿਆਸ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਵੀ ਕੀਤਾ ਗਿਆ, ਜਿਸ ਦੌਰਾਨ ਰੇਲਵੇ ਦੇ ਉੱਚ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸ਼ਰਮਨਾਕ ਕਾਰਾ, 5 ਮਹੀਨੇ ਦੀ ਵਿਆਹੁਤਾ ਨੂੰ ਪਤੀ ਦੇ ਸਾਹਮਣੇ ਅਗਵਾ ਕਰ ਕੇ ਕੀਤਾ ਜਬਰ-ਜ਼ਿਨਾਹ
ਸਮਾਗਮ ’ਚ ਮੁੱਖ ਮਹਿਮਾਨ ਵਜੋਂ ਪੁੱਜੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿਚ ਮਾਝੇ ਖੇਤਰ ’ਚ ਜੋ ਰੇਲਵੇ ਸਟੇਸ਼ਨ ਬਿਆਸ ਨੂੰ ਪ੍ਰਮੁੱਖਤਾ ਦਿੱਤੀ ਗਈ ਹੈ, ਉਸ ਲਈ ਉਹ ਧੰਨਵਾਦ ਕਰਦੇ ਹਨ ਅਤੇ ਖਾਸ ਕਰ ਕੇ ਰਾਧਾ ਸੁਆਮੀ ਡੇਰਾ ਬਿਆਸ ਦੇ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਪਾਏ ਗਏ ਵਿਸ਼ੇਸ਼ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ। ਡਿੰਪਾ ਨੇ ਕਿਹਾ ਕਿ ਆਧੁਨਿਕ ਕਿਸਮ ਦਾ ਤਿਆਰ ਕੀਤੇ ਜਾਣ ਵਾਲਾ ਇਸ ਰੇਲਵੇ ਸਟੇਸ਼ਨ ਵਿਚ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰਵਾਈ ਜਾਵੇਗੀ, ਜਿਸ ਵਿਚ ਏ. ਸੀ. ਵੇਟਿੰਗ ਹਾਲ, ਫੂਡ ਕੰਪਲੈਕਸ, ਲਿਫਟ, ਵੱਧ ਸਮਰੱਥਾ ਵਾਲਾ ਟਿਕਟ ਘਰ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਡੇਰਾ ਰਾਧਾ ਸੁਆਮੀ ਬਿਆਸ ਨੂੰ ਜਾਣ ਵਾਲੇ ਸ਼ਰਧਾਲੂਆਂ ਤੋਂ ਇਲਾਵਾ ਇਤਿਹਾਸਕ ਕਸਬਾ ਬਾਬਾ ਬਕਾਲਾ ਸਾਹਿਬ ਜਿਥੇ ਨੌਵੇਂ ਪਾਤਸ਼ਾਹ ਜੀ ਦਾ ਤਪ ਅਸਥਾਨ ਹੈ ਅਤੇ ਖਡੂਰ ਸਾਹਿਬ ਤੇ ਗੋਇੰਦਵਾਲ ਸਾਹਿਬ ਦੇ ਆਉਣ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਕਾਫੀ ਸਹੂਲਤ ਹੋਵੇਗੀ।
ਇਹ ਵੀ ਪੜ੍ਹੋ : ਡਿਊਟੀ ਦੌਰਾਨ ਥਾਣੇ 'ਚ ਸ਼ਰਾਬ ਪੀਣ ਵਾਲੇ ਸਬ-ਇੰਸਪੈਕਟਰ 'ਤੇ ਵੱਡੀ ਕਾਰਵਾਈ, ਵੀਡੀਓ ਹੋਈ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਸਬੰਧੀ ਐਡਵੋਕੇਟ ਧਾਮੀ ਨੇ CM ਮਾਨ ਨੂੰ ਲਿਖਿਆ ਪੱਤਰ
NEXT STORY