ਬਾਬਾ ਬਕਾਲਾ ਸਾਹਿਬ (ਅਠੌਲ਼ਾ)- ਫੀਲ਼ਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬਿਆਸ ਦੇ ਸਰਪੰਚ ਸੁਰਿੰਦਰਪਾਲ ਸਿੰਘ ਲੱਡੂ ਜਿਨ੍ਹਾਂ ਦੀ ਪਤਨੀ ਕਮਲੇਸ਼ ਰਾਣੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵੀ ਹਨ, ਨੂੰ ਬੀਤੇ ਦਿਨ ਇਕ ਅਣਜਾਣ ਫੋਨ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ । ਜਿਸ 'ਤੇ ਸਰਪੰਚ ਸੁਰਿੰਧਰਪਾਲ ਸਿੰਘ ਲੱਡੂ ਨੇ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ, ਡੀ.ਐਸ.ਪੀ. ਬਾਬਾ ਬਕਾਲਾ ਸਾਹਿਬ, ਥਾਣਾ ਮੁਖੀ ਬਿਆਸ ਅਤੇ ਹੋਰ ਪੁਲਸ ਦੇ ਸੀਨੀਅਰ ਅਧਿਕਾਰੀਆਂ ਪਾਸ ਲਿਖਤੀ ਤੌਰ 'ਤੇ ਦਰਖਾਸਤ ਦੇ ਕੇ ਮੰਗ ਕੀਤੀ ਕਿ ਬੀਤੇ ਕੁਝ ਮਹੀਨੇ ਪਹਿਲਾਂ ਵੀ ਉਸਨੂੰ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ, ਜਿਸ ਕਾਰਣ ਉਨ੍ਹਾਂ ਦੇ ਪਰਿਵਾਰ ਵਿੱਚ ਸਹਿਮ ਦਾ ਮਾਹੌਲ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਨਵੀਂ ਬਿਮਾਰੀ ਨੇ ਦਿੱਤੀ ਦਸਤਕ, ਇਹ ਲੱਛਣ ਦਿਸਣ 'ਤੇ ਨਾ ਕਰੋ ਨਜ਼ਰਅੰਦਾਜ਼
ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਾਡੀ ਜਾਨ ਮਾਲ ਦੀ ਰੱਖਿਆ ਕੀਤੀ ਜਾਵੇ । ਇਸ ਸਬੰਧੀ ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ਼ੇਲੰਦਿਰਜੀਤ ਸਿੰਘ ਰਾਜਨ, ਸਰਪ੍ਰਸਤ ਹਰਜੀਪ੍ਰੀਤ ਸਿੰਘ ਕੰਗ, ਕੈਪਟਨ ਸਿੰਘ ਮਹਿਤਾ, ਧਰਮਿੰਦਰ ਸਿੰਘ ਭੰਮਰਾ, ਲੱਖਾ ਸਿੰਘ ਅਜ਼ਾਦ, ਬਲਵਿੰਦਰ ਸਿੰਘ ਅਠੌਲਾ, ਨਰਿੰਦਰ ਸਿੰਘ ਬਿਆਸ, ਪਰਮਜੀਤ ਸਿੰਘ ਰੱਖੜਾ, ਜਗੀਰ ਸਿੰਘ ਸਫਰੀ, ਗੌਰਵ ਜੋਸ਼ੀ, ਸੁਸ਼ੀਲ ਅਰੋੜਾ, ਰਣਜੀਤ ਸਿੰਘ ਸੰਧੂ, ਸੁਰਜੀਤ ਸਿੰਘ ਬੁਤਾਲਾ, ਸੁਖਵਿੰਦਰ ਸਿੰਘ ਬੁਤਾਲਾ, ਨਿਰਮਲ ਸਿੰਘ ਸੰਘਾ, ਸਤਨਾਮ ਸਿੰਘ ਨੌਰੰਗਪੁਰੀ ਨੇ ਸਰਪੰਚ ਸੁਰਿੰਦਰਪਾਲ ਸਿੰਘ ਲੱਡੂ ਨੂੰ ਮਿਲੀਆਂ ਧਮਕੀਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੁਲਸ-ਪ੍ਰਸ਼ਾਸ਼ਨ ਪਾਸੋਂ ਮੰਗ ਕੀਤੀ ਹੈ ਕਿ ਇਸਦੀ ਜਾਂਚ ਪੜਤਾਲ ਕੀਤੀ ਜਾਵੇ ਅਤੇ ਸਰਪੰਚ ਲੱਡੂ ਦੇ ਪਰਿਵਾਰ ਦੀ ਜਾਨ ਮਾਲ ਦੀ ਰੱਖਿਆ ਕੀਤੀ ਜਾਵੇ ।
ਇਹ ਵੀ ਪੜ੍ਹੋ- ਪੰਜਾਬ: ਰੱਖੜੀ 'ਤੇ ਚਮਕੀ ਪੁਲਸ ਮੁਲਾਜ਼ਮ ਦੀ ਕਿਸਮਤ, ਲਾਟਰੀ 'ਚ ਜਿੱਤੇ 7,00,00,000
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਮ੍ਰਿਤੀ ਈਰਾਨੀ ਦੀ ਮਾਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
NEXT STORY