ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਪੁਲਿਸ ਵੱਲੋਂ ਇਲਾਕੇ ਅੰਦਰ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਇੱਕ ਵਿਅਕਤੀ ਨੂੰ ਭਾਰੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਤੇ ਜਾਂਚ ਅਧਿਕਾਰੀ ਜਗੀਰ ਚੰਦ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਇਲਾਕੇ ਅੰਦਰ ਗਸ਼ਤ ਕੀਤੀ ਜਾ ਰਹੀ ਸੀ ਤਾਂ ਕਿਸੇ ਖਾਸ ਮੁਖਬਰ ਦੀ ਸੂਚਨਾ 'ਤੇ ਅਬਾਦੀ ਚੰਡੀਗੜ੍ਹ ਟੀ-ਪੁਆਇੰਟ ਫੋਕਲ ਪੁਆਇੰਟ ਵਿਖੇ ਸ਼ਰਾਬ ਨਜਾਇਜ਼ ਵੇਚ ਰਿਹਾ ਹੈ । ਜਿਸ 'ਤੇ ਪੁਲਸ ਪਾਰਟੀ ਵੱਲੋਂ ਮੁਖਬਰ ਖਾਸ ਦੀ ਇਤਲਾਹ 'ਤੇ ਟੀ-ਪੁਆਇੰਟ ਫੋਕਲ ਪੁਆਇੰਟ 'ਤੇ ਰੇਡ ਕਰਕੇ 15000/ ਮਿਲੀ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਸ ਨੇ ਜਾਂਚ ਪੜਤਾਲ ਕਰ ਆਰੋਪੀ ਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਚਮਨ ਲਾਲ ਵਾਸੀ ਅਬਾਦੀ ਚੰਡੀਗੜ੍ਹ ਵਿਰੁੱਧ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ 'ਚ ਹੈਰੋਇਨ ਦੀ ਵੱਡੀ ਖੇਪ ਨਾਲ ਮੁਲਜ਼ਮ ਗ੍ਰਿਫ਼ਤਾਰ
NEXT STORY