ਅੰਮ੍ਰਿਤਸਰ (ਸਰਬਜੀਤ)-ਸਰਬੱਤ ਖਾਲਸਾ ਸੰਮੇਲਨ 2015 ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੇ ਗਏ ਕਾਰਜਕਾਰੀ ਸਿੰਘ ਸਾਹਿਬ ਜਥੇਦਾਰ ਭਾਈ ਧਿਆਨ ਸਿੰਘ ਮੰਡ 6 ਮਈ ਨੂੰ ਦੁਪਹਿਰ 3 ਵਜੇ ਕੌਮ ਦੇ ਨਾਂ ਸੰਦੇਸ਼ ਪੜ੍ਹਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬੱਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਅਜੋਕੇ ਦੌਰ ਦੌਰਾਨ ਸਿੱਖ ਕੌਮ ਪੰਥਕ ਦੋਖੀਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਤੇ ਭੁਲੇਖਾ ਪਾਊ ਬਿਆਨਬਾਜ਼ੀ ਕਾਰਨ ਆਪਣੇ ਆਪ ਨੂੰ ਠੱਗਿਆ ਤੇ ਦੁਚਿੱਤੀ ’ਚ ਮਹਿਸੂਸ ਕਰ ਰਹੀ ਹੈ।
ਇਹ ਵੀ ਪੜ੍ਹੋ- ਪਰਿਵਾਰ ਦੇ ਤਿੰਨ ਜੀਆਂ ਦਾ ਹੋਇਆ ਇਕੱਠਿਆਂ ਸਸਕਾਰ, ਨਹੀਂ ਦੇਖੇ ਜਾਂਦੇ ਸੀ ਵੈਣ (ਵੀਡੀਓ)
ਉਨ੍ਹਾਂ ਕਿਹਾ ਕਿ ਅਜਿਹੇ ’ਚ ਕੌਮ ਤੇ ਪੰਥ ਦੇ ਵਿਚਕਾਰ ਵਿਚਾਰਾਂ ਤੇ ਸੋਚ ਦੀ ਸਮਾਨਤਾ ਤੇ ਬਰਾਬਰਤਾ ਅਤਿਅੰਤ ਜ਼ਰੂਰੀ ਹੈ, ਜਿਸ ਦੇ ਲਈ ਸੇਵਾ, ਸਿਮਰਨ ਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਰੀ-ਪੀਰੀ ਦੇ ਮਾਲਕ ਤੇ 6ਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਉਸਾਰੇ ਮੀਰੀ ਪੀਰੀ ਦੇ ਸੁਮੇਲ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਰਹਿਨੁਮਾਈ ਅਤੇ ਅਗਵਾਈ ਹਾਸਲ ਕਰਨ ਲਈ ਹੋਰ ਕੋਈ ਵੀ ਸਥਾਨ ਵੱਡਾ ਤੇ ਪਵਿੱਤਰ ਨਹੀਂ ਹੋ ਸਕਦਾ।
ਇਹ ਵੀ ਪੜ੍ਹੋ- ਵਿਦੇਸ਼ ਪੜ੍ਹਾਈ ਕਰਨ ਲਈ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੇ ਗਏ ਕਾਰਜਕਾਰੀ ਜਥੇ. ਭਾਈ ਧਿਆਨ ਸਿੰਘ ਮੰਡ ਕੌਮ ਤੇ ਪੰਥ ਦੇ ਰੂਹ-ਏ-ਰਵਾਂ ਹਨ। ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਤੇ ਸ਼ਬਦਾਵਲੀ ਕੌਮ ਤੇ ਪੰਥ ਦੀ ਰਹਿਨੁਮਾਈ ਕਰ ਸਕਦੀ ਹੈ। ਇਸ ਲਈ ਪੰਥਕ ਦਰਦੀਆਂ ਤੇ ਪੰਥਕ ਹਿਤੈਸ਼ੀਆਂ ਵੱਲੋਂ ਰੌਸ਼ਨ ਦਿਮਾਗ ਤੇ ਚਾਨਣ ਮੁਨਾਰੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਕੋਲੋਂ 6 ਮਈ ਨੂੰ ਦੁਪਹਿਰ 3 ਵਜੇ ਸੰਦੇਸ਼ ਦਿਵਾਉਣ ਦੀ ਰੂਪ-ਰੇਖਾ ਤੈਅ ਕੀਤੀ ਗਈ ਹੈ।
ਇਹ ਵੀ ਪੜ੍ਹੋ- ਗੋਲਡਨ ਗੇਟ ਤੋਂ ਪੁਲਸ ਨੇ ਰੋਕੇ ਦੋ ਨੌਜਵਾਨ, ਜਦੋਂ ਤਲਾਸ਼ੀ ਲਈ ਉੱਡੇ ਹੋਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਰਿਵਾਰ ਦੇ ਤਿੰਨ ਜੀਆਂ ਦਾ ਹੋਇਆ ਇਕੱਠਿਆਂ ਸਸਕਾਰ, ਨਹੀਂ ਦੇਖੇ ਜਾਂਦੇ ਸੀ ਵੈਣ (ਵੀਡੀਓ)
NEXT STORY