ਬਟਾਲਾ/ਨੌਸ਼ਹਿਰਾ ਮੱਝਾ ਸਿੰਘ (ਗੋਰਾਇਆ) : ਕੇਂਦਰੀ ਕਾਂਗਰਸ ਹਾਈਕਮਾਂਡ ਵੱਲੋਂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ ਕਾਂਗਰਸ ਨੂੰ ਇਕਜੁੱਟ ਕਰਨ ਤੇ ਮਜ਼ਬੂਤ ਬਣਾਉਣ ਲਈ ਸੰਜੀਵਨੀ ਬੂਟੀ ਸਾਬਿਤ ਹੋਈ ਹੈ। ਇਹ ਵਿਚਾਰ ਵਿਰੋਧੀ ਧਿਰ ਆਗੂ ਤੇ ਹਲਕਾ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਵੱਲੋਂ ਪਾਰਟੀ ਦੇ ਸੀਨੀ. ਆਗੂ ਬਰਿੰਦਰ ਸਿੰਘ ਛੋਟੇਪੁਰ ਸਮੇਤ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ।
ਇਹ ਵੀ ਪੜ੍ਹੋ- ਚੋਰਾਂ ਨੇ ਸਰਕਾਰੀ ਸਕੂਲ ਨੂੰ ਬਣਾਇਆ ਨਿਸ਼ਾਨਾ, ਪ੍ਰੋਜੈਕਟਰ ਤੇ CCTV ਸਣੇ ਮਿਡ-ਡੇ-ਮੀਲ ਦਾ ਰਾਸ਼ਨ ਵੀ ਨਹੀਂ ਛੱਡਿਆ
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਸਰਪ੍ਰਸਤੀ ਹੇਠ ਦੇਸ਼ ਦੇ ਸਾਰੇ ਸੂਬਿਆਂ ਅੰਦਰ ਕਾਂਗਰਸ ਦੀ ਸਥਿਤੀ ਮਜ਼ਬੂਤ ਹੋਈ ਹੈ ਅਤੇ ਲੋਕ ਜਿਨ੍ਹਾਂ ’ਤੇ ਭਾਜਪਾ ਮੋਦੀ ਸਰਕਾਰ ਨੇ ਜ਼ੁਲਮ ਦੀ ਇੰਤਹਾ ਕਰ ਕੇ ਮਹਿੰਗਾਈ, ਭ੍ਰਿਸ਼ਟਾਚਾਰ, ਬੇਰੋਜ਼ਗਾਰੀ ਵਾਲਾ ਰਾਜ ਸਥਾਪਤ ਕਰ ਕੇ ਲੋਕਾਂ ਦਾ ਜੀਣਾ ਹਰਾਮ ਕਰ ਰੱਖਿਆ ਹੈ, ਅੱਜ ਉਹੀ ਲੋਕ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨਾਲ ਚਲ ਕੇ ਸਮਝ ਗਏ ਹਨ ਕਿ ਹੁਣ ਮੋਦੀ ਸਰਕਾਰ ਦਾ ਤਖ਼ਤਾ ਪਲਟਣਾ ਹੀ ਜ਼ਰੂਰੀ ਹੋ ਗਿਆ ਹੈ। ਇਸ ਵਾਰ ਸਮੀਕਰਨ ਭਾਜਪਾ ਮੋਦੀ ਦੇ ਖ਼ਿਲਾਫ਼ ਭੁਗਤਣਗੇ ਅਤੇ ਲੋਕਾਂ ਦਾ ਹਜ਼ੂਮ ਰਾਹੁਲ ਗਾਂਧੀ ਦੇ ਪ੍ਰਧਾਨਮੰਤਰੀ ਵੇਖਣਾ ਪਸੰਦ ਕਰਦਾ ਹੈ।
ਇਹ ਵੀ ਪੜ੍ਹੋ- ਕਿਰਿਆ ਦੀ ਰਸਮ 'ਚ ਸ਼ਾਮਲ ਹੋਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਕਦੇ ਨਾ ਭੁੱਲਣ ਵਾਲਾ ਹਾਦਸਾ
ਉਨ੍ਹਾਂ ਹਲਕਾ ਕਾਦੀਆਂ ਦੀ ਗੱਲ ਕਰਦਿਆਂ ਕਿਹਾ ਕਿ ਇੱਥੇ ਲੋਕਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹਨ ਜਿਨ੍ਹਾਂ ਨੂੰ ਸਿਰੇ ਚੜ੍ਹਾਉਣਾ ਬਾਕੀ ਹੈ ਪਰ ਮੌਜੂਦਾ ਸਰਕਾਰ ਦੇਖਣ ਨੂੰ ਹੋਰ ਤੇ ਕਰਨ ਨੂੰ ਹੋਰ ਦੀ ਸਥਿਤੀ ’ਤੇ ਚਲ ਰਹੀ ਹੈ। ਲੋਕ ਸਹੂਲਤਾਂ ਨੂੰ ਤਰਸ ਰਹੇ ਹਨ ਪਰ ਮੁੱਖ ਮੰਤਰੀ ਰੋਜ਼ਾਨਾ ਲੋਕ ਭਲਾਈ ਸਕੀਮਾਂ ਦੇ ਐਲਾਨ ਕਰਦੇ ਹਨ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ’ਚ ਪੰਜਾਬ ਅੰਦਰ ਸਾਰੀਆਂ ਸੀਟਾਂ ’ਤੇ ਕਾਂਗਰਸ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ ਅਤੇ ਦੇਸ਼ ਅੰਦਰ ਯੂ. ਪੀ. ਏ. ਦੀ ਕਾਂਗਰਸ ਸਰਕਾਰ ਸਥਾਪਤ ਹੋਵੇਗੀ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਕੇਂਦਰ ਵੱਲੋਂ ਪੇਸ਼ ਕੀਤਾ ਬਜਟ ਲੋਕਾਂ ਦੀਆਂ ਉਮੀਦਾਂ ’ਤੇ ਖ਼ਰਾ ਨਹੀਂ ਉਤਰ ਸਕਿਆ : ਵਿਧਾਇਕ ਪਾਹੜਾ
NEXT STORY