ਕਾਲਾ ਅਫਗਾਨਾ/ਧਿਆਨਪੁਰ, (ਬਲਵਿੰਦਰ)—ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਮੰਝਿਆਂਵਾਲ ਦੀ ਅਗਵਾਈ ਹੇਠ ਯੂਨੀਅਨ ਦੇ ਅਹੁਦੇਦਾਰਾਂ ਵੱਲੋਂ ਰੋਸ-ਮੁਜ਼ਾਹਰਾ ਮੰਝਿਆਂਵਾਲ ਵਿਖੇ ਕੀਤਾ ਗਿਆ।
ਇਸ ਸਬੰਧੀ ਜਾਰੀ ਕੀਤੇ ਪ੍ਰੈੱਸ ਨੋਟ 'ਚ ਅਹੁਦੇਦਾਰਾਂ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਟਿੰਬਾ ਤੇਜਾ ਤੇ ਵੀਲਾ ਦੀ ਹੱਦ 'ਚ ਕਣਕ ਦੀ ਫਸਲ ਨੂੰ ਅਚਾਨਕ ਅੱਗ ਲੱਗ ਗਈ, ਜਿਸ ਨਾਲ 40 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਹੈਰਾਨੀ ਦੀ ਗੱਲ ਹੈ ਕਿ ਅੱਗ ਲੱਗਣ ਤੋਂ 2 ਘੰਟੇ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਆਈ, ਉਦੋਂ ਤੱਕ ਲੋਕਾਂ ਨੇ ਅੱਗ 'ਤੇ ਕਾਬੂ ਪਾ ਲਿਆ ਸੀ। ਉਨ੍ਹਾਂ ਮੰਗ ਕੀਤੀ ਕਿ ਜਦੋਂ ਤੱਕ ਇਹ ਗੱਡੀ ਬਟਾਲੇ ਤੋਂ ਆਉਂਦੀ ਹੈ, ਕਾਫੀ ਸਮਾਂ ਲੱਗ ਜਾਂਦਾ ਹੈ। ਇਸ ਲਈ ਬਲਾਕ ਫਤਿਹਗੜ੍ਹ ਚੂੜੀਆਂ ਵਿਖੇ ਫਾਇਰ ਬ੍ਰਿਗੇਡ ਗੱਡੀ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਅਜਿਹੀ ਸਥਿਤੀ ਵਿਚ ਇਹ ਗੱਡੀ ਮੌਕੇ 'ਤੇ ਪਹੁੰਚ ਸਕੇ।
ਉਨ੍ਹਾਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਕਿਸਾਨਾਂ ਨੂੰ ਸਰਕਾਰ ਮੁਆਵਜ਼ਾ ਦੇਵੇ। ਇਸ ਰੋਸ ਧਰਨੇ 'ਚ ਦਿਲਾਵਰ ਸਿੰਘ, ਦਿਲਬਾਗ ਸਿੰਘ, ਅਜੀਤ ਸਿੰਘ, ਅਮਰਜੀਤ ਸਿੰਘ, ਸੁਰਜੀਤ ਸਿੰਘ, ਪ੍ਰਗਟ ਸਿੰਘ, ਕੁਲਵੰਤ ਸਿੰਘ, ਅਮਨਦੀਪ ਸਿੰਘ, ਰਾਜਬੀਰ ਸਿੰਘ, ਪ੍ਰਮਜੀਤ ਕੌਰ, ਦਵਿੰਦਰ ਕੌਰ, ਅਮਰੀਕ ਕੌਰ, ਬੀਰ ਕੌਰ, ਹਰਜੀਤ ਕੌਰ ਤੇ ਸਵਿੰਦਰ ਕੌਰ ਹਾਜ਼ਰ ਸਨ।
ਸੁਖ ਸਰਕਾਰੀਆਂ ਅਤੇ ਸੁਖਜਿੰਦਰ ਰੰਧਾਵਾਂ ਦੇ ਮੰਤਰੀ ਬਣਨ 'ਤੇ ਮਾਝੇ ਦਾ ਮਾਣ ਵਧਿਆ : ਰਿੰਕੂ ਢਿੱਲੋ
NEXT STORY