ਅੰਮ੍ਰਿਤਸਰ (ਵਾਲੀਆ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਦਲਣ ’ਤੇ ਐੱਸ. ਜੀ. ਪੀ. ਸੀ. ’ਤੇ ਕਈ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿਸੇ ਦੋਸ਼ੀ ਨੂੰ ਫ਼ਾਂਸੀ ਦੀ ਸਜ਼ਾ ਸੁਣਾਉਣ ਤੋਂ ਪਹਿਲਾਂ ਅਤੇ ਬਾਅਦ ’ਚ ਇਕ ਲੰਮੀ ਪ੍ਰਕਿਰਿਆ ਹੁੰਦੀ ਹੈ। ਦੋਸ਼ੀ ਨੂੰ ਫ਼ਾਹੇ ਲਾਉਣ ਤੋਂ ਪਹਿਲਾਂ ਆਪਣਾ ਪੱਖ ਰੱਖਣ ਅਤੇ ਬਚਾਅ ਲਈ ਕਈ ਮੌਕੇ ਦਿੱਤੇ ਜਾਂਦੇ ਹਨ ਪਰ ਜਥੇਦਾਰ ਅਕਾਲ ਤਖ਼ਤ ਨੂੰ ਹਟਾਉਣ ਤੋਂ ਪਹਿਲਾ ਸ਼੍ਰੋਮਣੀ ਕਮੇਟੀ ਆਪਣਾ ਪੱਖ ਰੱਖਣ ਦਾ ਇਕ ਵੀ ਮੌਕਾ ਨਹੀਂ ਦਿੰਦੀ ਅਤੇ ਸਮੁੰਦਰੀ ਹਾਲ ’ਚ ਇਕ ਸੈਸ਼ਨ ਦਾ ਮਤਾ ਪਾ ਕੇ ਜਥੇਦਾਰ ਨੂੰ ਬੇਇੱਜ਼ਤ ਤੇ ਅਪਮਾਨਿਤ ਕਰ ਕੇ ਘਰ ਨੂੰ ਤੋਰ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ- ਕੇਸ਼ੋਪੁਰ ਛੰਭ ਦੀ ਬਦਲੇਗੀ ਨੁਹਾਰ, ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅਧਿਕਾਰੀਆਂ ਨੂੰ ਆਦੇਸ਼ ਜਾਰੀ
ਭੋਮਾ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਨੇ ਜਥੇਦਾਰ ਨੂੰ ਰਾਤੋ-ਰਾਤ ਬਦਲਣ ਦੀ ਕੀ ਨੋਬਤ ਆ ਗਈ। ਧਾਮੀ ਸਾਹਿਬ ਜਥੇਦਾਰ ਸਾਹਿਬ ਨੇ ਤੁਹਾਨੂੰ ਪੀ. ਟੀ. ਸੀ. ਚੈਨਲ ਬਾਹਰ ਕੱਢਣ ਲਈ ਇਕ ਅਦੇਸ਼ ਜਾਰੀ ਕੀਤਾ ਗਿਆ ਸੀ ਪਰ ਤੁਸੀਂ ਉਲਟਾ ਜਥੇਦਾਰ ਹੀ ਬਾਹਰ ਕੱਢ ਦਿੱਤਾ। ਭੋਮਾ ਨੇ ਕਿਹਾ ਕਿ ਜਿੰਨਾ ਚਿਰ ਗਿਆਨੀ ਹਰਪ੍ਰੀਤ ਸਿੰਘ ਬਾਦਲ ਪਰਿਵਾਰ ਦੀ ਹਾਂ ਵਿਚ ਹਾਂ ਮਿਲਾਉਂਦਾ ਰਿਹਾ, ਓਨਾ ਚਿਰ ਆਪਣੇ ਅਹੁਦੇ ’ਤੇ ਕਾਇਮ ਰਿਹਾ ਅਤੇ ਜਦੋਂ ਹੀ ਜਥੇਦਾਰ ਨੇ ਸਿੱਖੀ ਸਿਧਾਤਾਂ ਤੇ ਕੌਮ ਦੇ ਹੱਕਾਂ ਦੀ ਗੱਲ ਕੀਤੀ ਤਾਂ ਉਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਹਟਾ ਕੇ ਤਖ਼ਤ ਦਮਦਮਾ ਸਾਹਿਬ ਭੇਜ ਦਿੱਤਾ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਨੰਦਪੁਰ ਸਾਹਿਬ ਤੋਂ ਰਾਤੋ-ਰਾਤ ਲਿਆ ਕੇ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਲਾ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ 7 ਜ਼ਿਲ੍ਹਿਆਂ ’ਚ ਸ਼ੁਰੂ ਹੋਈ ਝੋਨੇ ਦੀ ਲਵਾਈ, ਪਹਿਲੇ ਦਿਨ ਹੀ ਰਜਬਾਹਿਆਂ ’ਚ ਪਹੁੰਚਿਆ ਨਹਿਰੀ ਪਾਣੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪੰਜਾਬ ਪੁਲਸ ਨੂੰ ਵੱਡੀ ਸਫਲਤਾ, ਵਪਾਰੀ ਕੋਲੋਂ 90 ਲੱਖ ਮੰਗਣ ਵਾਲਾ ਕਾਬੂ
NEXT STORY