ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਸੇਖਾਂ ਦੀ ਸਮੂਹ ਗ੍ਰਾਮ ਪੰਚਾਇਤ ਨੇ 'ਆਮ ਆਦਮੀ ਪਾਰਟੀ' ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 'ਆਮ ਆਦਮੀ ਪਾਰਟੀ' ਵਿੱਚ ਸ਼ਾਮਲ ਹੋ ਗਏ।
ਇਸ ਮੌਕੇ 'ਆਮ ਆਦਮੀ ਪਾਰਟੀ' ਹਲਕਾ ਇੰਚਾਰਜ ਅਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਸਮੂਹ ਗ੍ਰਾਮ ਪੰਚਾਇਤ, ਜਿਸ ਵਿਚ 7 ਪੰਚ ਅਤੇ ਅਤੇ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਲੋਕ 'ਆਮ ਆਦਮੀ ਪਾਰਟੀ' ਵਿਚ ਸ਼ਾਮਿਲ ਹੋ ਗਏ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਜਾਰੀ ਹੋਏ ਸਖ਼ਤ ਨਿਰਦੇਸ਼, ਕੀਤੀ ਕੋਤਾਹੀ ਤਾਂ ਭੁਗਤਣਾ ਪਵੇਗਾ ਅੰਜਾਮ
ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਪਾਰਟੀ ਵਿੱਚ ਆਉਣ 'ਤੇ ਪੂਰਾ ਮਾਨ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਹੋਰ ਪਾਰਟੀਆਂ ਨੂੰ ਛੱਡ ਕੇ 'ਆਮ ਆਦਮੀ ਪਾਰਟੀ' ਵਿੱਚ ਲੋਕ ਸ਼ਾਮਲ ਹੋ ਰਹੇ ਹਨ।
ਇਸ ਮੌਕੇ ਉਨ੍ਹਾਂ ਪੰਚਾਇਤ ਨੂੰ ਕਿਹਾ ਕਿ ਪਿੰਡ ਵਿੱਚ ਬਿਨਾਂ ਪੱਖਪਾਤ ਦੇ ਪਿੰਡ ਦੇ ਵਿਕਾਸ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ। ਇਸ ਮੌਕੇ ਹਰਮੀਤ ਸਿੰਘ ਕੀਤੂ, ਠੇਕੇਦਾਰ ਮੱਖਣ ਸਿੰਘ, ਤਰਸੇਮ ਸਿੰਘ, ਰਘਬੀਰ ਸਿੰਘ, ਸਤਨਾਮ ਸਿੰਘ, ਚਰਨਜੀਤ ਸਿੰਘ, ਦਲੇਰ ਸਿੰਘ, ਦੌਲਤ ਮਸੀਹ, ਫੌਜੀ ਜਸਪਾਲ ਸਿੰਘ, ਸਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ ; 1 ਮਹੀਨੇ ਦੀ ਮਾਸੂਮ ਬੱਚੀ ਨੇ ਤੋੜਿਆ ਦਮ, ਕਈ ਹੋਰ ਜ਼ਖ਼ਮੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
NEXT STORY