ਅੰਮ੍ਰਿਤਸਰ(ਜਸ਼ਨ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ (ਫਾਸਟ ਟ੍ਰੈਕ ਸਪੈਸ਼ਲ ਕੋਰਟ) ਅੰਮ੍ਰਿਤਸਰ ਦੀ ਅਦਾਲਤ ਨੇ ਮੁਲਜ਼ਮ ਸੌਰਵ ਸ਼ਰਮਾ ਪੁੱਤਰ ਅਸ਼ੋਕ ਸ਼ਰਮਾ ਵਾਸੀ ਗੁਰੂ ਨਾਨਕਪੁਰਾ, ਕੋਟ ਖਾਲਸਾ ਨੂੰ ਐੱਫ.ਆਈ.ਆਰ. ਨੰਬਰ 29/2024, ਥਾਣਾ ਇਸਲਾਮਾਬਾਦ ਅਧੀਨ 376 ਆਈ.ਪੀ.ਸੀ. ਅਤੇ 6 ਪੋਕਸੋ ਐਕਟ ਵਿਚ ਦੋਸ਼ੀ ਠਹਿਰਾਉਂਦੇ ਹੋਏ 20 ਸਾਲ ਦੀ ਕੈਦ ਅਤੇ 40 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਇਹ ਵੀ ਪੜ੍ਹੋ- ਸਕੂਲਾਂ ਦੇ ਕੰਪਿਊਟਰ 'ਆਪ' ਸਰਕਾਰ ਦੀ 'ਜਾਅਲੀ ਸਿਹਤ ਬੀਮਾ ਯੋਜਨਾ" ਨੂੰ ਲਾਗੂ ਕਰਨ 'ਚ ਲੱਗੇ : ਮਜੀਠੀਆ
ਜੱਜਮੈਂਟ ਅਨੁਸਾਰ 18 ਜਨਵਰੀ 2024 ਨੂੰ ਪੀੜਤਾ ਆਪਣੇ ਘਰ ਵਿਚ ਇਕੱਲੀ ਸੀ। ਮੁਲਜ਼ਮ ਉਸ ਦੇ ਗੁਆਂਢ ਵਿਚ ਰਹਿੰਦਾ ਸੀ ਅਤੇ ਉਸ ਦਾ ਘਰ ਆਉਣਾ-ਜਾਣਾ ਸੀ, ਕਿਉਂਕਿ ਉਸ ਦੇ ਪੀੜਤਾ ਨਾਲ ਭਰਾ-ਭੈਣ ਵਰਗੇ ਸਬੰਧ ਸਨ। ਇਕ ਦਿਨ ਮੁਲਜ਼ਮ ਉਸ ਦੇ ਘਰ ਆਇਆ ਅਤੇ ਉਸ ਨੂੰ ਪ੍ਰਸ਼ਾਦ ਦਿੱਤਾ। ਪ੍ਰਸ਼ਾਦ ਖਾਣ ਤੋਂ ਬਾਅਦ ਪੀੜਤਾ ਬੇਹੋਸ਼ ਹੋ ਗਈ। ਜਦੋਂ ਉਸ ਨੂੰ ਹੋਸ਼ ਆਇਆ ਤਾਂ ਉਸ ਨੇ ਆਪਣੇ ਆਪ ਨੂੰ ਬਿਨਾਂ ਕੱਪੜਿਆਂ ਦੇ ਪਾਇਆ ਅਤੇ ਮੁਲਜ਼ਮ ਵੀ ਨਗਨ ਹਾਲਤ ਵਿਚ ਸੀ।
ਇਹ ਵੀ ਪੜ੍ਹੋ- ਕੀ ਇਹ ਹੈ 'ਆਪ' ਸਰਕਾਰ ਦਾ ਵਿਕਾਸ? ਆਮ ਆਦਮੀ ਕਲੀਨਿਕ ਆਪ ਹੀ ਬੀਮਾਰ
ਮੁਲਜ਼ਮ ਨੇ ਪੀੜਤਾ ਦੀਆਂ ਅਸ਼ਲੀਲ ਫੋਟੋਆਂ ਖਿੱਚ ਲਈਆਂ ਅਤੇ ਉਨ੍ਹਾਂ ਨੂੰ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੇ ਉਸ ਨਾਲ ਕਈ ਵਾਰ ਜਬਰ-ਜ਼ਿਨਾਹ ਕੀਤਾ। ਅਦਾਲਤ ਨੇ ਇਸ ਸਖ਼ਤ ਸਜ਼ਾ ਰਾਹੀਂ ਸਮਾਜ ਨੂੰ ਇਹ ਸੰਦੇਸ਼ ਦਿੱਤਾ ਹੈ ਕਿ ਅਜਿਹੇ ਘਿਨਾਉਣੇ ਅਪਰਾਧ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਤਾਂ ਜੋ ਭਵਿੱਖ ਵਿਚ ਅਜਿਹੀ ਕੋਈ ਘਟਨਾ ਨਾ ਵਾਪਰੇ।
ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟੇ ਦਾ ਨੋਟਿਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਰੇਲਵੇ ਰੋਡ ਦੀਆਂ ਸਰਵਿਸ ਲਾਈਨਾਂ ’ਤੇ ਚੈਕਿੰਗ, ਗਲਤ ਪਾਰਕਿੰਗ ਵਾਲਿਆਂ ਨੂੰ ਪਈਆਂ ਭਾਜੜਾਂ
NEXT STORY