ਮਜੀਠਾ (ਸਰਬਜੀਤ ਵਡਾਲਾ, ਪ੍ਰਿਥੀਪਾਲ ਹਰੀਆਂ) : ਮਜੀਠਾ ਰੋਡ ’ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਅਭੀ (22 ਸਾਲ), ਪੁੱਤਰ ਮੀਤਾ, ਵਾਸੀ ਇੰਦਰਾ ਕੋਲੋਨੀ, ਵੇਰਕਾ ਅਤੇ ਪ੍ਰਦੀਪ ਕੁਮਾਰ (24 ਸਾਲ), ਪੁੱਤਰ ਲੱਲਨ ਰਾਮ, ਵਾਸੀ ਬਿਹਾਰ, ਹਾਲ ਵਾਸੀ ਗੁਰੂ ਨਗਰ, ਵੇਰਕਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਨਵੇਂ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਜੀਠੇ ਵੱਲ ਜਾ ਰਹੇ ਸਨ। ਜਦੋਂ ਉਹ ਪੰਡੋਰੀ ਤੋਂ ਅੱਗੇ ਨਵੇਂ ਨਾਗ ਦੇ ਨਜ਼ਦੀਕ ਪਹੁੰਚੇ ਤਾਂ ਉਹ ਇੱਕ ਬੱਸ ਅਤੇ ਟਰੱਕ ਦੀ ਲਪੇਟ ਵਿੱਚ ਆ ਗਏ, ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੁਲਸ ਨੇ ਪੰਜਾਬ 'ਚ ਵੱਡੀ ਵਾਰਦਾਤ ਦੀ ਸਾਜ਼ਿਸ਼ ਕੀਤੀ ਨਾਕਾਮ ! 6 ਪਿਸਤੌਲ ਤੇ 19 ਕਾਰਤੂਸਾਂ ਸਣੇ 2 ਨੂੰ ਕੀਤਾ ਕਾਬੂ
ਸੂਚਨਾ ਮਿਲਦਿਆਂ ਹੀ ਮਜੀਠਾ ਪੁਲਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਹਾਦਸਾਗ੍ਰਸਤ ਹੋਏ ਮੋਟਰਸਾਈਕਲ ਨੂੰ ਵੀ ਪੁਲਸ ਨੇ ਜ਼ਬਤ ਕਰ ਲਿਆ ਹੈ। ਪੁਲਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਬੱਸ ਤੇ ਟਰੱਕ ਦੇ ਡਰਾਈਵਰਾਂ ਦੀ ਭੂਮਿਕਾ ਦੀ ਪੜਤਾਲ ਕੀਤੀ ਜਾ ਰਹੀ ਹੈ।
ਇਸ ਹਾਦਸੇ ਨੇ ਸਥਾਨਕ ਲੋਕਾਂ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ। ਇਸ ਹਾਦਸੇ ਨੇ ਸੜਕ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਸੜਕਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਅਜਿਹੀਆਂ ਦੁਖਦਾਈ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਕੰਬਿਆ ਇਲਾਕਾ
NEXT STORY