ਅੰਮ੍ਰਿਤਸਰ (ਸੰਜੀਵ)- ਦੁਬਈ ਵਿਚ ਜਾਇਦਾਦ ਖ਼ਰੀਦ ਕੇ ਦੇਣ ਅਤੇ ਗੋਲਡਨ ਵੀਜ਼ਾ ਲਵਾਉਣ ਦਾ ਝਾਂਸਾ ਦੇ ਕੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਕਿਸ਼ਨ, ਦਿਵਿਆ ਗਾਂਧੀ, ਅੰਜਲੀ ਅਤੇ ਹਿਮਾਂਸ਼ੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਵਿਸ਼ਾਲ ਚੋਪੜਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਦੁਬਈ ਵਿਚ ਜਾਇਦਾਦ ਖ਼ਰੀਦਣ ਅਤੇ ਗੋਲਡਨ ਵੀਜ਼ਾ ਲਵਾਉਣ ਦਾ ਝਾਂਸਾ ਦਿੱਤਾ ਅਤੇ 1 ਕਰੋੜ 7 ਲੱਖ ਰੁਪਏ ਟ੍ਰਾਂਸਫ਼ਰ ਕਰਵਾ ਲਏ।
ਇਹ ਵੀ ਪੜ੍ਹੋ-ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
ਪਰਿਵਾਰ ਸਮੇਤ ਯੂ. ਕੇ. ਭੇਜਣ ਦਾ ਝਾਂਸਾ ਦੇ ਕੇ 7.36 ਲੱਖ ਠੱਗੇ
ਪਰਿਵਾਰ ਸਮੇਤ ਯੂ. ਕੇ. ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਮਾਮਲੇ ’ਚ ਥਾਣਾ ਰਣਜੀਤ ਐਵੇਨਿਊ ਦੀ ਪੁਲਸ ਨੇ ਗੌਰਵ ਸ਼ਰਮਾ, ਵਿਕਾਸ ਸ਼ਰਮਾ, ਆਸਥਾ ਅਰੋੜਾ ਅਤੇ ਮਨਪ੍ਰੀਤ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਪਰਿਵਾਰ ਸਮੇਤ ਯੂ. ਕੇ. ਭੇਜਣ ਦਾ ਝਾਂਸਾ ਦਿੱਤਾ ਅਤੇ 7.36 ਲੱਖ ਰੁਪਏ ਠੱਗ ਲਏ। ਨਾ ਤਾਂ ਮੁਲਜ਼ਮਾਂ ਨੇ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ।
ਇਹ ਵੀ ਪੜ੍ਹੋ- ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ ਪਰਿਵਾਰ ਦਾ ਨਿਕਲਿਆ ਤ੍ਰਹ
ਯੂ. ਕੇ. ਭੇਜਣ ਦੇ ਨਾਂ ’ਤੇ 6.24 ਲੱਖ ਦੀ ਠੱਗੀ, 2 ਨਾਮਜ਼ਦ
ਯੂ. ਕੇ. ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਮਾਮਲੇ ਵਿਚ ਥਾਣਾ ਰਣਜੀਤ ਐਵੇਨਿਊ ਦੀ ਪੁਲਸ ਨੇ ਰਾਵਲ ਸਹੋਤਾ ਅਤੇ ਬਲਵਿੰਦਰ ਸਿੰਘ ਖ਼ਿਲਾਫ਼ ਧੋਖਾਦੇਹੀ ਦਾ ਕੇਸ ਦਰਜ ਕੀਤਾ ਹੈ। ਜਸਵੀਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਸਮੇਤ ਦਲਬੀਰ ਸਿੰਘ, ਬਲਜੀਤ ਕੌਰ ਅਤੇ ਇੰਦਰਦੀਪ ਸਿੰਘ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦਿੱਤਾ ਅਤੇ 6.24 ਲੱਖ ਰੁਪਏ ਠੱਗ ਲਏ। ਨਾ ਤਾਂ ਮੁਲਜ਼ਮਾਂ ਨੇ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ।
ਇਹ ਵੀ ਪੜ੍ਹੋ-ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ ਸਹੂਲਤਾਂ ਸ਼ਾਮਲ
ਫਰਾਂਸ ਭੇਜਣ ਦਾ ਝਾਂਸਾ ਦੇ ਕੇ ਟੂਰਿਸਟ ਵੀਜ਼ੇ ’ਤੇ ਇੰਗਲੈਂਡ ਭੇਜਿਆ, 4 ਲੱਖ ਠੱਗੇ
ਫਰਾਂਸ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਠੱਗਣ ਅਤੇ ਟੂਰਿਸਟ ਵੀਜ਼ੇ ’ਤੇ ਇੰਗਲੈਂਡ ਭੇਜਣ ਦੇ ਮਾਮਲੇ ਵਿਚ ਥਾਣਾ ਗੇਟ ਹਕੀਮਾ ਦੀ ਪੁਲਸ ਨੇ ਰਾਜਿੰਦਰ ਪਾਲ ਸਿੰਘ ਅਤੇ ਸੰਦੀਪ ਸਿੰਘ ਖ਼ਿਲਾਫ਼ ਧੋਖਾਦੇਹੀ ਦਾ ਕੇਸ ਦਰਜ ਕੀਤਾ ਹੈ। ਸ਼ਿਆਮ ਲਾਲ ਨੇ ਦੱਸਿਆ ਕਿ ਮੁਲਜ਼ਮਾਂ ਨੇ ਫਰਾਂਸ ਭੇਜਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਠੱਗ ਲਏ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਨੂੰ ਟੂਰਿਸਟ ਵੀਜ਼ੇ ’ਤੇ ਇੰਗਲੈਂਡ ਭੇਜ ਦਿੱਤਾ।
ਇਹ ਵੀ ਪੜ੍ਹੋ- ਹੈਂ ਇਸ ਤਰ੍ਹਾਂ ਹੋਇਆ ਸਸਕਾਰ! ਸ਼ਮਸ਼ਾਨ ਘਾਟ ਦੀ ਹਾਲਤ ਵੇਖ ਪਰਿਵਾਰ ਦੇ ਉੱਡੇ ਹੋਸ਼, ਮਜ਼ਬੂਰੀ 'ਚ...
ਵਿਦੇਸ਼ ਭੇਜਣ ਦੇ ਨਾਂ ’ਤੇ 8 ਲੱਖ ਦੀ ਠੱਗੀ
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਮਾਮਲੇ ਵਿਚ ਥਾਣਾ ਰਣਜੀਤ ਐਵੇਨਿਊ ਦੀ ਪੁਲਸ ਨੇ ਅਨੂ ਅਤੇ ਨੈਂਸੀ ਧੀਮਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪ੍ਰੀਤ ਕੌਰ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦਿੱਤਾ ਅਤੇ 8 ਲੱਖ ਰੁਪਏ ਠੱਗ ਲਏ। ਨਾ ਤਾਂ ਮੁਲਜ਼ਮਾਂ ਨੇ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਰਕ ਵੀਜ਼ੇ ’ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 7 ਲੱਖ ਠੱਗੇ
ਵਰਕ ਵੀਜ਼ੇ ’ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਮਾਮਲੇ ਵਿਚ ਥਾਣਾ ਰਣਜੀਤ ਐਵੇਨਿਊ ਦੀ ਪੁਲਸ ਨੇ ਹਿਨਾ ਵੋਹਰਾ ਖ਼ਿਲਾਫ਼ ਧੋਖਾਦੇਹੀ ਦਾ ਕੇਸ ਦਰਜ ਕੀਤਾ ਹੈ। ਕਮਲਜੀਤ ਕੌਰ ਨੇ ਦੱਸਿਆ ਕਿ ਉਸ ਨੂੰ ਕੈਨੇਡਾ ਭੇਜਣ ਦਾ ਝਾਂਸਾ ਦਿੱਤਾ ਗਿਆ ਅਤੇ 7.10 ਲੱਖ ਰੁਪਏ ਠੱਗ ਲਏ ਗਏ। ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਪੁਲਸ ਸਾਰੇ ਮਾਮਲਿਆਂ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸਾਉਣ ਮਹੀਨੇ ਦੇ ਪਹਿਲੇ ਸੋਮਵਾਰ ਮੌਕੇ ਪ੍ਰਾਚੀਨ ਸ਼ਿਵ ਮੰਦਰ ਕਲਾਨੌਰ ਵਿਖੇ ਸ਼ਰਧਾਲੂਆਂ ਦੀਆਂ ਲੱਗੀਆਂ ਰੌਣਕਾਂ
NEXT STORY