ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੁਲਸ ਸਟੇਸ਼ਨ ਦੀਨਾਨਗਰ ਅਧੀਨ ਆਉਂਦੇ ਝੰਡੇ ਚੱਕ ਬਾਈਪਾਸ ਵਿਖੇ ਦਿਨ ਦਿਹਾੜੇ ਬਾਈਕ ਸਵਾਰ ਨੌਜਵਾਨਾਂ ਵੱਲੋਂ ਇਕ ਔਰਤ ਦੀਆਂ ਵਾਲੀਆਂ ਖੋਹ ਕੇ ਫਰਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਯਸਪਾਲ ਆਪਣੀ ਪਤਨੀ ਰਾਣੀ ਨਾਲ ਰਾਧਾ ਸੁਆਮੀ ਸਤਸੰਗ ਘਰ ਤੋਂ ਸਕੂਟਰੀ ’ਤੇ ਆਪਣੇ ਪਿੰਡ ਜਹਾਂਗੀਰਪੁਰ ਵਾਪਸ ਜਾ ਰਹੇ ਸਨ। ਜਦੋਂ ਉਹ ਝੰਡੇ ਚੱਕ ਬਾਈਪਾਸ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਔਰਤ ਦੇ ਕੰਨਾਂ ਵਿਚੋਂ ਵਾਲੀਆਂ ਝਪਟ ਮਾਰ ਕੇ ਖੋਹ ਲਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ
ਪੀੜਤ ਪਰਿਵਾਰ ਵੱਲੋਂ ਇਸ ਸਬੰਧੀ ਦੀਨਾਨਗਰ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉੱਥੇ ਹੀ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਦੀਨਾਨਗਰ ਇਲਾਕੇ ਵਿੱਚ ਨਿੱਤ ਦਿਨ ਵੱਧ ਰਹੀਆਂ ਚੋਰੀ ਅਤੇ ਖੋਹ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਹੁਣ ਸੋਸ਼ਲ ਮੀਡੀਆ ’ਤੇ ਅਜਿਹੀ ‘ਰੀਲ’ ਬਣਾਉਣਾ ਪੈ ਸਕਦਾ ਹੈ ਭਾਰੀ, ਪੰਜਾਬ ਪੁਲਸ ਦਾ ਸਖ਼ਤ ਐਕਸ਼ਨ ਪਲਾਨ ਸ਼ੁਰੂ
NEXT STORY