ਅੰਮ੍ਰਿਤਸਰ (ਛੀਨਾ)- ਮਹਾਂਬਲੀ ਯੋਧੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ 343ਵੇਂ ਜਨਮ ਦਿਹਾੜੇ ਦੇ ਸਬੰਧ ’ਚ ਹਰ ਸਾਲ ਦੀ ਤਰਾਂ ਇਸ ਵਾਰ ਸ਼੍ਰੋਮਣੀ ਕਮੇਟੀ ਮੈਂਬਰ ਜਥੇ.ਬਾਵਾ ਸਿੰਘ ਗੁਮਾਨਪੁਰਾ ਵਲੋਂ ਮਹਾਂਪੁਰਸ਼ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸਹਿਯੋਗ ਸਦਕਾ ਗੁ. ਸ਼ਹੀਦਗੰਜ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ’ਚ ਸੰਗਤਾਂ ਸਕੂਟਰਾਂ, ਮੋਟਰਸਾਈਕਲਾਂ, ਗੱਡੀਆਂ, ਬੱਸਾਂ, ਟਰੱਕਾਂ ਆਦਿ ਵਾਹਨਾ ਨਾਲ ਸ਼ਾਮਲ ਹੋਈਆਂ। ਇਸ ਨਗਰ ਕੀਰਤਨ ’ਚ ਗੱਤਕਾ ਪਾਰਟੀਆਂ ਤੇ ਬੈਂਡ ਟੀਮਾ ਨੇ ਜਿਥੇ ਆਪਣੀ ਕਲਾ ਦੇ ਖੂਬ ਜੋਹਰ ਦਿਖਾਏ ਉਥੇ ਜਹਾਜ ਰਾਹੀਂ ਹੋਈ ਫੁੱਲਾਂ ਦੀ ਵਰਖਾ ਅਤੇ ਹਾਥੀ-ਘੋੜੇ ਵੀ ਅਲੋਕਿਕ ਨਜ਼ਾਰਾ ਪੇਸ਼ ਕਰ ਰਹੇ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਮੈਡੀਕਲ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਸ ਹਸਪਤਾਲ ’ਚ ਮਿਲੇਗੀ ਸਹੂਲਤ
ਇਹ ਨਗਰ ਕੀਰਤਨ ਵੱਖ-ਵੱਖ ਰਾਹਾਂ ਤੋਂ ਹੁੰਦਾਂ ਹੋਇਆ ਬਾਬਾ ਜੀ ਦੇ ਜਨਮ ਅਸਥਾਨ ਗੁ.ਪਹੂਵਿੰਡ ਸਾਹਿਬ ਪੁੱਜਾ ਜਿਸ ਦਾ ਰਸਤੇ ’ਚ ਸ਼ਰਧਾਲੂਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਕਈ ਤਰਾਂ ਦੇ ਪਕਵਾਨ ਤਿਆਰ ਕਰਕੇ ਲੰਗਰ ਵੀ ਲਗਾਏ ਗਏ। ਇਸ ਮੌਕੇ ’ਤੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆ ਨੇ ਸਮੂਹ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੇ 343ਵੇਂ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਪ੍ਰਮਾਤਮਾ ਸਭ ਦੀਆਂ ਝੋਲੀਆਂ ਖੁਸ਼ੀਆਂ ਨਾਲ ਭਰਨ ਅਤੇ ਗੁਮਾਨਪੁਰਾ ਪਰਿਵਾਰ ’ਤੇ ਆਪਣਾ ਮਿਹਰ ਭਰਿਆ ਹੱਥ ਰੱਖ ਕੇ ਇਵੇਂ ਹੀ ਨਗਰ ਕੀਰਤਨ ਦੀ ਸੇਵਾ ਲੈਂਦੇ ਰਹਿਣ।
ਇਹ ਵੀ ਪੜ੍ਹੋ- ਸਰਪੰਚ ਨੇ ਹੋਟਲ 'ਚ ਕਿਸੇ ਹੋਰ ਨਾਲ ਰੰਗੇ-ਹੱਥੀਂ ਫੜ ਲਈ ਸਰਪੰਚਣੀ, ਤੇ ਫਿਰ...
ਇਸ ਸਮੇਂ ਮਹਾਪੁਰਸ਼ ਸੰਤ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਸਾਧ ਜੀ ਸੁਰਸਿੰਘ ਵਾਲੇ, ਗੁ.ਸ਼ਹੀਦਗੰਜ ਸਾਹਿਬ ਦੇ ਮੈਨੇਜਰ ਹਰਪ੍ਰੀਤ ਸਿੰਘ, ਮੀਤ ਮੈਨੇਜਰ ਜਸਬੀਰ ਸਿੰਘ, ਨਿਸ਼ਾਨ ਸਿੰਘ ਬੰਟੀ ਗੁਮਾਨਪੁਰਾ, ਗੁਰਜੀਤ ਸਿੰਘ ਗੁਮਾਨਪੁਰਾ, ਚਰਨਜੀਤ ਸਿੰਘ ਛੀਨਾ, ਕੁਲਦੀਪ ਸਿੰਘ ਗੁਮਾਨਪੁਰਾ, ਇੰਚਾਰਜ ਤਰਵਿੰਦਰ ਸਿੰਘ ਮੋਨੂੰ, ਇੰਚਾਰਜ ਬਲਦੇਵ ਸਿੰਘ ਧੁੰਨ, ਇੰਚਾਰਜ ਜਗਜੀਤ ਸਿੰਘ, ਅਰਵਿੰਦਰਪਾਲ ਸਿੰਘ ਆਰ.ਐਂਡ.ਆਰ. ਸਕੂਲ ਵਾਲੇ, ਜਗਜੀਤ ਸਿੰਘ ਖਾਲਸਾ, ਹਰਜੀਤ ਸਿੰਘ ਆੜਤੀ, ਭਾਈ ਅਮਰਜੀਤ ਸਿੰਘ, ਕਰਨਜੀਤ ਸਿੰਘ ਵਿਰਦੀ, ਅਮਨਦੀਪ ਸਿੰਘ ਹੈਪੀ, ਗਗਨਦੀਪ ਸਿੰਘ ਛੀਨਾ, ਮਲਵਿੰਦਰ ਸਿੰਘ ਸੋਨੂੰ, ਨਵਤੇਜ ਸਿੰਘ ਕਲਕੱਤਾ, ਨਵ ਗੁਮਾਨਪੁਰਾ, ਮਾਲਕ ਸਿੰਘ ਸੰਧੂ, ਗੁਰਮੀਤ ਸਿੰਘ ਸੁਰਸਿੰਘ, ਮਨਜੀਤ ਸਿੰਘ ਸੋਨੂੰ, ਕੁਲਦੀਪ ਸਿੰਘ ਪੰਡੋਰੀ, ਹਰਜਾਪ ਸਿੰਘ ਗੁਮਾਨਪੁਰਾ, ਅਰਸ਼ਦੀਪ ਸਿੰਘ ਗੁਮਾਨਪੁਰਾ, ਮੋਹਨ ਸਿੰਘ ਸ਼ੈਲਾ ਵਾਲੀਆ ਤੇ ਹੋਰ ਵੀ ਬਹੁਤ ਸਾਰੀਆਂ ਸਖਸ਼ੀਅਤਾਂ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ NMMS ਤੇ PSTSE ਦੀ ਪ੍ਰੀਖਿਆ ਦੇਣਗੇ 4446 ਵਿਦਿਆਰਥੀ
NEXT STORY