ਬਟਾਲਾ (ਬੇਰੀ)- ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਬਣਨ ’ਤੇ ਸੂਬੇ ਦੇ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਾ ਲਾਭ ਬਿਨਾਂ ਕਿਸੇ ਪੱਖਪਾਤ ਤੋਂ ਮੁਹੱਈਆ ਕਰਵਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਹਲਕਾ ਬਟਾਲਾ ਤੋਂ ਇੰਚਾਰਜ ਅਤੇ ਸਾਬਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਜਿਨ੍ਹਾਂ ਸੂਬਿਆਂ ’ਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਹੈ, ਉਹ ਸੂਬੇ ਲਗਾਤਾਰ ਤਰੱਕੀ ਕਰ ਰਹੇ ਹਨ ਅਤੇ ਉੱਥੋਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਾ ਲਾਭ ਬਿਨਾਂ ਕਿਸੇ ਪੱਖਪਾਤ ਤੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ 4 ਸਾਲ ਦੇ ਕਾਰਜ਼ਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ ਗਿਆ ਅਤੇ ਨਾ ਹੀ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਵੱਡਾ ਤੋਹਫਾ: ਨਵੀਂ ਸਪੈਸ਼ਲ ਟ੍ਰੇਨ ਦਾ ਐਲਾਨ, ਜਾਣੋ ਕਿਹੜੇ ਸਟੇਸ਼ਨਾਂ ’ਤੇ ਹੋਵੇਗਾ ਠਹਿਰਾਅ
ਉਨ੍ਹਾਂ ਕਿਹਾ ਕਿ ਜੇਕਰ ਕੋਈ ਪੰਜਾਬ ਸਰਕਾਰ ਦੇ ਵਿਰੁੱਧ ਆਪਣੀ ਅਵਾਜ਼ ਬੁਲੰਦ ਕਰਦਾ ਹੈ ਤਾਂ ਸਰਕਾਰ ਵੱਲੋਂ ਉਨ੍ਹਾਂ ਦੀ ਅਵਾਜ਼ ਨੂੰ ਦਬਾਇਆ ਜਾਂਦਾ ਹੈ ਜਿਸ ਦੀ ਤਾਜ਼ਾ ਮਿਸਾਲ ਬੀਤੇ ਦਿਨੀਂ ਬਠਿੰਡਾ ’ਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ: ਯੂਨੀਵਰਸਿਟੀ ਦੀ ਵਿਦਿਆਰਥਣ ਦੀ ਹੋਸਟਲ 'ਚੋਂ ਮਿਲੀ ਲਾਸ਼, ਹਾਲਤ ਵੇਖ ਉੱਡੇ ਹੋਸ਼
ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਵੀ ਬਹੁਤ ਬੁਰਾ ਹਾਲ ਹੈ ਅਤੇ ਪੰਜਾਬ ’ਚ ਆਏ ਦਿਨ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਦੇ ਚਲਦਿਆਂ ਪੰਜਾਬ ਦੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾਉਣਗੇ।
ਇਹ ਵੀ ਪੜ੍ਹੋ- ਲੱਖਾਂ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਪੰਜਾਬ ਯੂਥ ਕਾਂਗਰਸ ਦਾ ਆਗੂ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਾਗੂ ਕਰਨ ਦੇ ਹੁਕਮ ਜਾਰੀ
NEXT STORY