ਅੰਮ੍ਰਿਤਸਰ- ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਖੇਤਰ ਵਿੱਚ ਭਾਜਪਾ ਨੇ 'ਪਿੰਡ ਦੀ ਗੱਲ ਪ੍ਰੋਗਰਾਮ' ਦੀ ਸ਼ੁਰੂਆਤ ਕੀਤੀ ਹੈ। ਇਸ ਪ੍ਰੋਗਰਾਮ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ, ਉਨ੍ਹਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਕੇਂਦਰੀ ਯੋਜਨਾਵਾਂ ਬਾਰੇ ਦੱਸਣਾ ਹੈ। ਇਸ ਪ੍ਰੋਗਰਾਮ ਵਿੱਚ ਭਾਜਪਾ ਆਗੂ ਅਤੇ ਸਾਬਕਾ ਆਈ.ਐੱਫ.ਐੱਸ. ਅਧਿਕਾਰੀ ਤਰਨਜੀਤ ਸਿੰਘ ਸੰਧੂ ਦੇ ਨਾਲ ਅਕਸ਼ੈ ਸ਼ਰਮਾ ਮੇਤ ਹੋਰ ਆਗੂ ਪਹੁੰਚੇ। ਇਸ ਦੀ ਸ਼ੁਰੂਆਤ ਦਸ਼ਮੇਸ਼ ਐਵੇਨਿਊ ਪੰਚਾਇਤ ਤੋਂ ਕੀਤੀ ਗਈ। ਇਸ ਸਮਾਰੋਹ ਵਿੱਚ ਖੇਤਰ ਦੀਆਂ ਕਈ ਪੰਚਾਇਤਾਂ ਤੋਂ ਸੈਂਕੜੇ ਲੋਕ ਸ਼ਾਮਲ ਹੋਏ। ਇਨ੍ਹਾਂ ਲੋਕਾਂ ਨੇ ਆਪਣੇ ਖੇਤਰਾਂ ਨਾਲ ਜੁੜੇ ਕਈ ਮੁੱਦੇ ਅਤੇ ਸਮੱਸਿਆਵਾਂ ਆਗੂਆਂ ਸਾਹਮਣੇ ਰੱਖੀਆਂ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 9, 10, 11 ਤੇ 14 ਤਰੀਖ ਨੂੰ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ, ਜਾਣੋ ਵਜ੍ਹਾ
ਜਨਸੰਵਾਦ ਦੌਰਾਨ, ਲੋਕਾਂ ਨੇ ਆਮ ਜਨਤਕ ਸਮੱਸਿਆਵਾਂ ਜਿਵੇਂ ਕਿ ਬਿਜਲੀ, ਪਾਣੀ, ਸੜਕਾਂ ਦੀ ਸਥਿਤੀ, ਸਫਾਈ ਵਿਵਸਥਾ, ਸਿੱਖਿਆ ਅਤੇ ਰੁਜ਼ਗਾਰ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉੱਥੇ ਮੌਜੂਦ ਲੋਕਾਂ ਨੇ ਕਿਹਾ ਕਿ ਸਥਾਨਕ ਪੱਧਰ 'ਤੇ ਕਈ ਸਾਲਾਂ ਤੋਂ ਬੁਨਿਆਦੀ ਸਹੂਲਤਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ, ਜਿਸ ਕਾਰਨ ਖੇਤਰ ਵਿੱਚ ਵਿਕਾਸ ਦੀ ਗਤੀ ਹੌਲੀ ਹੋ ਗਈ ਹੈ। ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ, ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਦਾ ਉਦੇਸ਼ ਹਰ ਵਰਗ ਤੱਕ ਵਿਕਾਸ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਖੇਤਰ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ‘ਤੇ ਜਾਨਲੇਵਾ ਹਮਲਾ, ਭਿਆਨਕ ਅੱਗ 'ਚ ਝੁਲਸੇ
ਇਸ ਦੌਰਾਨ, ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੇ ਹਲਕੇ ਦੀਆਂ ਪੰਚਾਇਤਾਂ ਨਾਲ ਜੁੜੇ ਹੋਏ ਹਨ ਅਤੇ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਦੇ ਹਨ ਅਤੇ ਕਰਦੇ ਰਹਿਣਗੇ। ਉਨ੍ਹਾਂ ਨੇ ਮੰਨਿਆ ਕਿ ਕੁਝ ਸਮੱਸਿਆਵਾਂ ਅਜਿਹੀਆਂ ਹਨ ਜਿਨ੍ਹਾਂ ਦੇ ਹੱਲ ਲਈ ਕੇਂਦਰ ਸਰਕਾਰ ਦੀ ਮਦਦ ਜ਼ਰੂਰੀ ਹੈ।
ਇਹ ਵੀ ਪੜ੍ਹੋ- ਕੰਬ ਜਾਣਾ ਸੀ ਪੰਜਾਬ, ਵਿਦੇਸ਼ੀ ਹਥਿਆਰਾਂ ਸਣੇ KLF ਨਾਲ ਜੁੜੇ ਦੋ ਮੁਲਜ਼ਮ ਗ੍ਰਿਫ਼ਤਾਰ, ਪਹਿਲਾਂ ਵੀ ਕਰ ਚੁੱਕੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਮੈਂ ਮੁੱਖ ਮੰਤਰੀ ਨਹੀਂ, ਦੁੱਖਮੰਤਰੀ ਹਾਂ' ਮਾਨ ਨੇ ਤਰਨਤਾਰਨ 'ਚ ਇਹ ਕਹਾਣੀ ਸੁਣਾਉਂਦਿਆਂ ਸਭ ਨੂੰ ਕੀਤਾ ਭਾਵੁਕ
NEXT STORY